Accident News: ਚੰਡੀਗੜ੍ਹ ਵਿੱਚ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਹੀ ਨੌਜਵਾਨ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੂਰੇ ਪਰਿਵਾਰ ਦਾ ਬੂਰਾ ਹਾਲ ਹੋਇਆ ਪਿਆ ਹੈ।



ਜਨਮਦਿਨ ਦੀਆਂ ਖੁਸ਼ੀਆਂ ਬਦਲੀਆਂ ਮਾਤਮ 'ਚ


ਇਸ ਹਾਦਸੇ ਨੇ ਜਨਮਦਿਨ ਦੀਆਂ ਖ਼ੁਸ਼ੀਆਂ ਨੂੰ ਮਾਤਮ 'ਚ ਬਦਲ ਦਿੱਤਾ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਸੈਕਟਰ-4 ਵਿਚ ਤੇਜ਼ ਰਫ਼ਤਾਰ ਕਾਰ ਚਾਲਕ ਨੇ 2 ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਇਕ ਐਕਟਿਵਾ ਕਾਰ ਦੇ ਇੰਜਣ ਅੱਗੇ ਫਸ ਗਈ ਅਤੇ ਕਾਰ ਚਾਲਕ ਉਸ ਨੂੰ ਘੜੀਸਦਾ ਹੋਇਆ ਕਾਫ਼ੀ ਦੂਰ ਤੱਕ ਲੈ ਗਿਆ। ਕਾਰ ਬਿਜਲੀ ਦੇ ਖੰਭੇ ਤੋਂ ਬਾਅਦ ਟ੍ਰੈਫਿਕ ਸਾਈਨ ਬੋਰਡ ਨੂੰ ਤੋੜਦਿਆਂ ਹੋਏ ਸਿੱਧਾ ਦਰੱਖ਼ਤ ਨਾਲ ਜਾ ਟਕਰਾਈ। ਇਸ ਕਾਰਨ ਗੱਡੀ ਦੇ ਇੰਜਣ 'ਚ ਫਸੀ ਐਕਟਿਵਾ ਦੇ 2 ਟੁਕੜੇ ਹੋ ਗਏ ਅਤੇ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ।



ਐਕਟਿਵਾ 'ਤੇ ਸਵਾਰ 2 ਕੁੜੀਆਂ ਵੀ ਹੋਈਆਂ ਜ਼ਖ਼ਮੀ


ਦੂਜੀ ਐਕਟਿਵਾ 'ਤੇ ਸਵਾਰ 2 ਕੁੜੀਆਂ ਵੀ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਪਾਸ਼ ਕਾਰ ਨੂੰ ਕਬਜ਼ੇ 'ਚ ਲੈ ਕੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਐਕਟਿਵਾ ਸਵਾਰ ਦੀ ਪਛਾਣ ਨਵਾਂਗਾਓਂ ਦੇ ਰਹਿਣ ਵਾਲੇ ਅੰਕਿਤ (21) ਦੇ ਤੌਰ 'ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ 11 ਮਾਰਚ ਨੂੰ ਅੰਕਿਤ ਦਾ ਜਨਮਦਿਨ ਸੀ। ਅੰਕਿਤ ਨੌਕਰੀ ਦੀ ਭਾਲ ਕਰ ਰਿਹਾ ਸੀ ਅਤੇ ਸੋਮਵਾਰ ਨੂੰ ਵਾਪਸ ਨਵਾਂਗਾਓਂ ਜਾ ਰਿਹਾ ਸੀ। ਹਾਦਸੇ ਦੇ ਚਸ਼ਮਦੀਦ ਨੇ ਦੱਸਿਆ ਕਿ ਪਾਸ਼ ਗੱਡੀ ਦੀ ਰਫ਼ਤਾਰ ਕਾਫ਼ੀ ਤੇਜ਼ ਸੀ।


ਗੱਡੀ ਦੀ ਸਪੀਡ 120 ਹੋਵੇਗੀ


ਜਾਣਕਾਰੀ ਮੁਤਾਬਕ ਗੱਡੀ ਦੀ ਸਪੀਡ ਕਰੀਬ 120 ਹੋਵੇਗੀ। ਸਪੀਡ ਜ਼ਿਆਦਾ ਤੇਜ਼ ਹੋਣ ਕਰਕੇ ਗੱਡੀ ਦੇ ਸਾਰੇ ਏਅਰਬੈਗ ਖੁੱਲ੍ਹ ਗਏ। ਏਅਰਬੈਗ ਖੁੱਲ੍ਹਣ ਕਾਰਨ ਚਾਲਕ ਨੂੰ ਕੋਈ ਸੱਟ ਨਹੀਂ ਲੱਗੀ। ਪੁਲਿਸ ਨੇ ਦੱਸਿਆ ਕਿ ਸਪੀਡ ਜ਼ਿਆਦਾ ਹੋਣ ਕਾਰਨ ਚਾਲਕ ਕੋਲੋਂ ਗੱਡੀ ਕੰਟਰੋਲ ਨਹੀਂ ਹੋਈ ਅਤੇ ਇਹ ਹਾਦਸਾ ਵਾਪਰ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।