Chandigarh News: ਪੰਜਾਬ ਵਿੱਚ ਵਿਗੜਦੀ ਅਮਨ-ਕਾਨੂੰਨ ਦੇ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਉੱਤੇ ਚੰਡੀਗੜ੍ਹ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ। ਇਹ ਵਰਕਰ ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣਾ ਚਾਹੁੰਦੇ ਸਨ, ਜਿੱਥੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਜਾਣਾ ਸੀ ਪਰ ਉਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਕਾਂਗਰਸ ਭਵਨ ਨੇੜੇ ਬੈਰੀਕੇਡ ਲਗਾ ਦਿੱਤੇ ਸਨ, ਜਿੱਥੇ ਪ੍ਰਦਰਸ਼ਨਕਾਰੀਆਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਚੰਡੀਗੜ੍ਹ ਪੁਲਿਸ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਲੈ ਗਈ।