Chandigarh News: ਚੰਡੀਗੜ੍ਹ ਦੇ ਸੈਕਟਰ-29 ਵਿਚ ਗੈਸ ਸਿਲੰਡਰ ਨੂੰ ਅੱਗ ਲੱਗਣ ਨਾਲ ਇਕ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ, ਜਦਕਿ ਅੱਗ ਤੋਂ ਬਚਣ ਲਈ ਉਸ ਦੇ ਦੂਜੇ ਸਾਥੀ ਨੇ ਖਿੜਕੀ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦਾ ਪੈਰ ਟੁੱਟ ਗਿਆ। ਇਸ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-32 ਵਿਖੇ ਦਾਖ਼ਲ ਕਰਵਾਇਆ ਗਿਆ ਹੈ।


ਇਹ ਵੀ ਪੜ੍ਹੋ :  ਪੰਜਾਬ ਵਿਧਾਨ ਸਭਾ 'ਚ ਸੀਐਮ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਖੜਕੀ, ਸੈਸ਼ਨ ਢਾਈ ਵਜੇ ਤੱਕ ਮੁਲਤਵੀ


ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-29 ਵਿੱਚ ਇੱਕ ਘਰ ਵਿੱਚ 2 ਵਿਅਕਤੀ ਗੋਲਗੱਪੇ ਅਤੇ ਹੋਰ ਸਾਮਾਨ ਬਣਾਉਣ ਦਾ ਕੰਮ ਕਰ ਰਹੇ ਸਨ। ਇੱਥੇ ਅਚਾਨਕ 5 ਕਿਲੋ ਦੇ ਛੋਟੇ ਕਮਰਸ਼ੀਅਲ ਗੈਸ ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 25 ਸਾਲਾ ਸੁਨੀਲ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਹੈ ਤੇ ਉਸ ਦੀ ਛਾਤੀ ਬੁਰੀ ਤਰ੍ਹਾਂ ਸੜ ਚੁੱਕੀ ਸੀ। ਚੰਡੀਗੜ੍ਹ ਦੇ ਸੈਕਟਰ-29 ਵਿਚ ਗੈਸ ਸਿਲੰਡਰ ਨੂੰ ਅੱਗ ਲੱਗਣ ਨਾਲ ਇਕ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ, ਜਦਕਿ ਅੱਗ ਤੋਂ ਬਚਣ ਲਈ ਉਸ ਦੇ ਦੂਜੇ ਸਾਥੀ ਨੇ ਖਿੜਕੀ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦਾ ਪੈਰ ਟੁੱਟ ਗਿਆ। 


 


ਇਸ ਦੇ ਨਾਲ ਹੀ ਅਮਰ ਨਾਂ ਦੇ ਵਿਅਕਤੀ ਨੇ ਬਚਣ ਲਈ ਖਿੜਕੀ ਤੋਂ ਛਾਲ ਮਾਰ ਦਿੱਤੀ। ਉਸ ਦੀ ਲੱਤ ਵਿੱਚ ਫਰੈਕਚਰ ਦੱਸਿਆ ਜਾ ਰਿਹਾ ਹੈ। ਇਹ ਘਟਨਾ ਸਵੇਰੇ 10 ਵਜੇ ਦੀ ਦੱਸੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਕਾਰਨ ਕਮਰੇ ਦਾ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਨੂੰ ਹਸਪਤਾਲ ਸੈਕਟਰ- 32 ਵਿਖੇ ਦਾਖ਼ਲ ਕਰਵਾਇਆ ਗਿਆ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।