ਦੀਵਾਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਤੇ ਇਸ ਤਿਉਹਾਰ ਲਈ ਬੱਚਿਆਂ ਨੂੰ ਸਭ ਤੋਂ ਵੱਧ ਚਾਅ ਹੁੰਦਾ ਹੈ। ਪਟਾਕੇ ਚਲਾਉਣ ਲਈ ਵਰ ਜਿੱਦ ਕਰਦੇ ਹਨ। ਅਜਿਹਾ ਹੀ ਪਟਾਕਿਆਂ ਨਾਲ ਜੁੜਿਆ ਇੱਕ ਅਜੀਬੋ- ਗਰੀਬ ਮਾਮਲਾ ਸਾਹਮਣੇ ਆਇਆ ਹੈ। ਗੁਰਦਾਸਪੁਰ ਜ਼ਿਲ੍ਹੇ 'ਚ ਇੱਕ ਅਧਿਆਪਕ ਨੇ ਅਜਿਹੇ ਬੱਚਿਆਂ ਨੂੰ ਇਨਾਮ ਦੇਣ ਦਾ ਐਲਾਨ ਕਰ ਦਿੱਤਾ ਹੈ। ਦਰਅਸਲ ਸਰਕਾਰੀ ਸਕੂਲ 'ਚ ਪੜ੍ਹਾਉਣ ਵਾਲੇ ਇਕ ਅਧਿਆਪਕ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਪਟਾਕੇ ਚਲਾ ਕੇ ਹੱਥ ਸਾੜ ਕੇ ਸਕੂਲ ਆਉਣ ਵਾਲੇ ਬੱਚੇ ਨੂੰ ਇਨਾਮ ਦੇਣ ਦਾ ਐਲਾਨ ਕਰ ਦਿੱਤਾ।
ਇਸ ਬੇਤੁਕੀ ਪੋਸਟ ਨੂੰ ਲੈ ਕੇ ਚਰਚੇ ਦਾ ਦੌਰ ਸ਼ੁਰੂ ਹੋ ਗਿਆ ਹੈ। ਉੱਥੇ ਮਾਮਲਾ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਧਿਆਨ 'ਚ ਆ ਗਿਆ ਹੈ, ਜਿਨ੍ਹਾਂ ਜਾਂਚ ਸ਼ੁਰੂ ਕਰ ਦਿੱਤੀ ਹੈ। ਬਲਾਕ ਕਾਦੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਅਧਿਆਪਕ ਐੱਨ ਐੱਸ ਬਰਨਾਲ ਨੇ ਇੰਟਰਨੈੱਟ ਮੀਡੀਆ 'ਤੇ ਪਾਈ ਪੋਸਟ 'ਚ ਲਿਖਿਆ ਹੈ ਕਿ ਦੀਵਾਲੀ ’ਤੇ ਜੋ ਵੀ ਵਿਦਿਆਰਥੀ ਆਪਣਾ ਮੂੰਹ, ਅੱਖ, ਹੱਥ ਸਾੜ ਕੇ ਸਕੂਲ ਆਵੇਗਾ, ਉਸ ਨੂੰ 500 ਰੁਪਏ ਦਾ ਪੁਰਸਕਾਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਉਸ ਨੂੰ ਪਟਾਕਿਆਂ ਦੇ ਸਰਦਾਰ ਦਾ ਖ਼ਿਤਾਬ ਵੀ ਮਿਲੇਗਾ। ਇਹ ਪੁਰਸਕਾਰ ਉਸ ਨੂੰ ਵਿਸ਼ਵਕਰਮਾ ਦਿਵਸ 'ਤੇ ਸਕੂਲ ਦੀ ਅਸੈਂਬਲੀ 'ਚ ਦਿੱਤਾ ਜਾਵੇਗਾ।ਹਾਲਾਂਕਿ ਬਾਅਦ 'ਚ ਇਹ ਪੋਸਟ ਡਿਲੀਟ ਕਰ ਦਿੱਤੀ ਗਈ, ਪਰ ਉਦੋਂ ਤਕ ਇਹ ਕਈ ਜਗ੍ਹਾ ਸ਼ੇਅਰ ਹੋ ਚੁੱਕੀ ਸੀ। ਉੱਧਰ, ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਖੁਰਾਣਾ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਆ ਚੁੱਕਾ ਹੈ। ਮਾਮਲੇ ਦੀ ਜਾਂਚ ਡਿਪਟੀ ਡੀਈਓ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial