Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਖਫਾ ਹੈ। ਸ਼੍ਰੋਮਣੀ ਕਮੇਟੀ ਨੇ ਇਲਜ਼ਾਮ ਲਾਇਆ ਹੈ ਕਿ ਅੰਮ੍ਰਿਤਸਰ ਆਏ ਮੁੱਖ ਮੰਤਰੀ ਨੇ ਮਿਲਣ ਦਾ ਸਮਾਂ ਹੀ ਨਹੀਂ ਦਿੱਤਾ। ਸ਼੍ਰੋਮਣੀ ਕਮੇਟੀ ਨੇ ਸ਼ਿਕਵਾ ਕਰਦਿਆਂ ਕਿਹਾ ਕਿ ਸੀਐਮ ਭਗਵੰਤ ਮਾਨ ਬੁੱਧਵਾਰ ਨੂੰ ਦਰਬਾਰ ਸਾਹਿਬ ਵਿੱਚ ਨਸ਼ਿਆਂ ਖ਼ਿਲਾਫ਼ ਅਰਦਾਸ ਸਮਾਗਮ ਦੌਰਾਨ ਸ਼ਹਿਰ ਦੀ ਸਫਾਈ ਤੇ ਦਰਬਾਰ ਸਾਹਿਬ ਨੂੰ ਆਉਣ ਜਾਣ-ਵਾਲੇ ਰਸਤਿਆਂ ਦੀ ਸਫਾਈ ਤੇ ਸੰਭਾਲ ਆਦਿ ਬਾਰੇ ਕੋਈ ਗੱਲ ਕੀਤੇ ਬਿਨਾ ਹੀ ਚਲੇ ਗਏ। 


ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਨੂੰ ਆਉਣ-ਜਾਣ ਵਾਲੇ ਰਸਤਿਆਂ ਤੇ ਆਲੇ-ਦੁਆਲੇ ਦਾ ਮਾੜਾ ਹਾਲ ਹੈ। ਇੱਥੇ ਸਾਫ ਸਫਾਈ ਦੀ ਘਾਟ ਹੈ ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ। ਦੂਰ-ਦਰਾਡੇ ਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 


ਇਸੇ ਮਹੀਨੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਫਾਈ ਤੇ ਹੋਰ ਸੰਭਾਲ ਦੇ ਲੋੜੀਂਦੇ ਪ੍ਰਬੰਧ ਜ਼ਰੂਰੀ ਹਨ। ਉਨ੍ਹਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਦਰਬਾਰ ਸਾਹਿਬ ਆਏ ਹਨ ਤਾਂ ਉਹ ਸ਼੍ਰੋਮਣੀ ਕਮੇਟੀ ਨੂੰ ਗੁਰੂ ਘਰ ਦੇ ਆਲੇ-ਦੁਆਲੇ ਦੀ ਸਫਾਈ ਤੇ ਹੋਰ ਕਿਸੇ ਸੇਵਾ ਬਾਰੇ ਜ਼ਰੂਰ ਪੁੱਛਣਗੇ ਪਰ ਉਹ ਬਿਨਾ ਕੋਈ ਗੱਲ ਕੀਤੇ ਹੀ ਚਲੇ ਗਏ। 


ਉਨ੍ਹਾਂ ਕਿਹਾ ਕਿ ਜੇ ਇਸ ਪਾਸੇ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਕਮੇਟੀ ਨਗਰ ਨਿਗਮ ਦੇ ਦਫਤਰ ਦੇ ਬਾਹਰ ਰੋਸ ਧਰਨਾ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੁਝ ਦੇਰ ਬਾਅਦ ਇੱਕ ਰਾਜ ਸਭਾ ਮੈਂਬਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ । ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ । ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।