ਪੜਚੋਲ ਕਰੋ

Chandigarh News: ਬੀਜੇਪੀ ਨੂੰ ਟੱਕਰ ਦੇਣ ਲਈ ਕਾਂਗਰਸ ਤੇ 'ਆਪ' ਦਾ ਗਠਜੋੜ 

ਕਾਂਗਰਸ ਤੇ 'ਆਪ' ਦੇ ਗਠਜੋੜ ਤੋਂ ਬਾਅਦ ਦੋਵਾਂ ਦੇ ਕੌਂਸਲਰਾਂ ਦੀਆਂ ਮਿਲ ਕੇ 20 ਵੋਟਾਂ ਹਨ ਤੇ ਉਹ ਤਿੰਨੋਂ ਅਹੁਦਿਆਂ 'ਤੇ ਜਿੱਤ ਹਾਸਲ ਕਰ ਸਕਦੇ ਹਨ। ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਆਪਣੇ ਕੌਂਸਲਰਾਂ ਦੀ ‘ਹਾਰਸ ਟ੍ਰੇਡਿੰਗ’ ਤੋਂ ਡਰ ਰਹੀਆਂ ਹਨ।

Chandigarh News: ਚੰਡੀਗੜ੍ਹ ਨਗਰ ਨਿਗਮ ਵਿੱਚ 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਘਮਾਸਾਣ ਮੱਚਿਆ ਹੋਇਆ ਹੈ। ਬੀਜੇਪੀ ਨੂੰ ਟੱਕਰ ਦੇਣ ਲਈ ਸੋਮਵਾਰ ਨੂੰ ਨਿਗਮ 'ਚ ਕਾਂਗਰਸ ਤੇ 'ਆਪ' ਦਾ ਗਠਜੋੜ ਹੋ ਗਿਆ ਹੈ। ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੇ ਇਹ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ‘ਆਪ’ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਕਾਂਗਰਸ ਨੂੰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਮਿਲਣਗੇ। ਦੋਵੇਂ ਪਾਰਟੀਆਂ ਇੱਕ ਦੂਜੇ ਦਾ ਸਾਥ ਦੇਣਗੀਆਂ। ਉਂਝ ਉਨ੍ਹਾਂ ਕਿਹਾ ਕਿ ਇਹ ਗੱਠਜੋੜ ਮੇਅਰ ਦੀਆਂ ਚੋਣਾਂ ਲਈ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਅਜੇ ਤੱਕ ਕੋਈ ਚਰਚਾ ਨਹੀਂ ਹੋਈ। ਇਹ ਬਾਅਦ ਲਈ ਇੱਕ ਵਿਸ਼ਾ ਹੈ। ਇਸ ਬਾਰੇ ਪਾਰਟੀ ਹਾਈਕਮਾਂਡ ਹੀ ਫੈਸਲਾ ਕਰੇਗੀ।

ਦੱਸ ਦਈਏ ਕਿ ਕਾਂਗਰਸ ਤੇ 'ਆਪ' ਦੇ ਗਠਜੋੜ ਤੋਂ ਬਾਅਦ ਦੋਵਾਂ ਦੇ ਕੌਂਸਲਰਾਂ ਦੀਆਂ ਮਿਲ ਕੇ 20 ਵੋਟਾਂ ਹਨ ਤੇ ਉਹ ਤਿੰਨੋਂ ਅਹੁਦਿਆਂ 'ਤੇ ਜਿੱਤ ਹਾਸਲ ਕਰ ਸਕਦੇ ਹਨ। ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਆਪਣੇ ਕੌਂਸਲਰਾਂ ਦੀ ‘ਹਾਰਸ ਟ੍ਰੇਡਿੰਗ’ ਤੋਂ ਡਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਆਪਣੇ ਕੌਂਸਲਰਾਂ ਨੂੰ ਪੰਜਾਬ ਦੇ ਰੋਪੜ ਸਥਿਤ ਇੱਕ ਰਿਜ਼ੋਰਟ ਵਿੱਚ ਲੈ ਗਈ।

ਇਸ ਦੇ ਨਾਲ ਹੀ ਕਾਂਗਰਸ ਆਪਣੇ ਕੌਂਸਲਰਾਂ ਨਾਲ ਸ਼ਿਮਲਾ ਪਹੁੰਚ ਗਈ ਹੈ। ਹੁਣ ਭਾਜਪਾ ਕੌਂਸਲਰਾਂ ਨੂੰ ਵੀ ਪੰਚਕੂਲਾ ਸਥਿਤ ਰੈਸਟ ਹਾਊਸ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਜਿੱਥੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਉਨ੍ਹਾਂ ਨਾਲ ਗੱਲ ਕਰ ਸਕਦੇ ਹਨ। ਇਨ੍ਹਾਂ ਤਿੰਨਾਂ ਰਾਜਾਂ ਵਿੱਚ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਹਨ।

ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿੱਚ ਸੰਸਦ ਮੈਂਬਰ ਦੀ ਵੋਟ ਵੀ ਹੁੰਦੀ ਹੈ। ਭਾਜਪਾ ਦੇ 14, ‘ਆਪ’ ਦੇ 13, ਕਾਂਗਰਸ ਦੇ ਸੱਤ ਤੇ ਅਕਾਲੀ ਦਲ ਦਾ ਇੱਕ ਕੌਂਸਲਰ ਹੈ। ਮੇਅਰ ਚੋਣ ਦੇ ਨਜ਼ਰੀਏ ਤੋਂ ਭਾਜਪਾ ਕੋਲ ਬਹੁਮਤ ਹੈ ਕਿਉਂਕਿ 14 ਕੌਂਸਲਰਾਂ ਤੋਂ ਇਲਾਵਾ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਵੀ ਉਨ੍ਹਾਂ ਕੋਲ ਹੈ। ਇਸ ਤੋਂ ਪਹਿਲਾਂ ਇਸੇ ਕਾਰਨ ਭਾਜਪਾ ਦੀ ਸਰਬਜੀਤ ਕੌਰ ਤੇ ਅਨੂਪ ਗੁਪਤਾ ਇੱਕ-ਇੱਕ ਸਾਲ ਲਈ ਮੇਅਰ ਬਣ ਚੁੱਕੇ ਹਨ।

ਟਾਪ ਹੈਡਲਾਈਨ

AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ
AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ
AAP Candidates List : AAP ਨੇ ਜਾਰੀ ਕੀਤੀ 9 ਉਮੀਦਵਾਰਾਂ ਦੀ ਸੂਚੀ,  ਦੇਖੋ ਕੌਣ-ਕੌਣ ਬਣਿਆ ਉਮੀਦਵਾਰ
AAP Candidates List : AAP ਨੇ ਜਾਰੀ ਕੀਤੀ 9 ਉਮੀਦਵਾਰਾਂ ਦੀ ਸੂਚੀ,  ਦੇਖੋ ਕੌਣ-ਕੌਣ ਬਣਿਆ ਉਮੀਦਵਾਰ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget