Amritsar News: ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਵਿੱਚ ਭਾਰਤ ਦੀ ਪ੍ਰਧਾਨਗੀ ਹੇਠ ਚੱਲ ਰਹੇ ਜੀ-20 ਦੇ ਬਰਾਬਰ ਪੀ-20 ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਸ਼ਾਮਲ ਹੋਈਆਂ ਸਮੂਹ ਧਿਰਾਂ ਨੇ ਮੰਨਿਆ ਕਿ ਨਿਆਂ ਤੋਂ ਬਿਨਾਂ ਸ਼ਾਂਤੀ ਨਹੀਂ ਹੋ ਸਕਦੀ ਤੇ ਸ਼ਾਂਤੀ ਤੋਂ ਬਿਨਾਂ ਤਰੱਕੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਤੋਂ ਹੁਣ ਤੱਕ ਪੰਜਾਬ ਨਾਲ ਹਮੇਸ਼ਾ ਅਨਿਆਂ ਹੋਇਆ ਹੈ। 


ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਚੱਲੇਗਾ ਇੰਟਰਨੈੱਟ? ਹਾਈਕੋਰਟ 'ਚ ਪਹੁੰਚਿਆ ਮਾਮਲਾ


ਇਸ ਮੌਕੇ ਦਲ ਖਾਲਸਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਗਮ ਦੇ ਡੈਲੀਗੇਟਾਂ ਵੱਲੋਂ ਦਿੱਤੇ ਗਏ ਸੁਝਾਅ ਦਿੱਲੀ ਸਥਿਤ ਜੀ-20 ਦੂਤਘਰਾਂ ਤੱਕ ਪਹੁੰਚਾਏ ਜਾਣਗੇ। ਹਾਸਲ ਜਾਣਕਾਰੀ ਅਨੁਸਾਰ ਦਲ ਖਾਲਸਾ ਵੱਲੋਂ ਕਰਵਾਏ ਗਏ ਇਸ ਸੰਮੇਲਨ ਵਿੱਚ ਲਗਪਗ 20 ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। 


ਇਹ ਵੀ ਪੜ੍ਹੋ: ਅੰਮ੍ਰਿਤਪਾਲ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਅੱਜ, ਸੁਰੱਖਿਅਤ ਪੇਸ਼ੀ ਨਾਲ ਜੁੜੀ ਪਟੀਸ਼ਨ 'ਤੇ ਪੰਜਾਬ ਸਰਕਾਰ ਦੇਵੇਗੀ ਜਵਾਬ


ਇਸ ਮੌਕੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਤੇ ਨਿਆਂ ਦੀ ਤਰਸਯੋਗ ਤੇ ਖਸਤਾ ਸਥਿਤੀ ਦਾ ਹਵਾਲਾ ਦਿੰਦਿਆਂ ਬੁਲਾਰਿਆਂ ਨੇ ਇੱਕਸੁਰ ਹੁੰਦਿਆਂ ਤਰੱਕੀ ਲਈ ਸ਼ਾਂਤੀ ਤੇ ਸ਼ਾਂਤੀ ਲਈ ਨਿਆਂ ਦੀ ਲੋੜ ’ਤੇ ਜ਼ੋਰ ਦਿੱਤਾ। ਸੰਮੇਲਨ ਵਿੱਚ ਸ਼ਾਮਲ ਪ੍ਰਤੀਨਿਧਾਂ ਨੇ ਜੀ-20 ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਾਸੀਆਂ ਲਈ ਸੰਯੁਕਤ ਰਾਸ਼ਟਰ ਵੱਲੋਂ ਮਾਨਤਾ ਪ੍ਰਾਪਤ ਸਵੈ-ਨਿਰਣੈ ਦੇ ਅਧਿਕਾਰ ਦੀ ਵਰਤੋਂ ਯਕੀਨੀ ਬਣਾਉਣ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਭਾਰਤ ਸਰਕਾਰ ਦੀ ਆਲੋਚਨਾ ਕੀਤੀ। 


ਇਹ ਵੀ ਪੜ੍ਹੋ: ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ 'ਚ ਸਾਬਕਾ ਸਰਪੰਚ ਗ੍ਰਿਫਤਾਰ


ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸੰਘਰਸ਼ ਦਾ ਰਾਹ ਜਮਹੂਰੀਅਤ ਵਾਲਾ ਹੈ। ਇਸ ਮੌਕੇ ਈਮਾਨ ਸਿੰਘ ਮਾਨ ਨੇ ਵਪਾਰ ਤੇ ਸ਼ਾਂਤੀ ਲਈ ਵਾਘਾ ਬਾਰਡਰ ਖੋਲ੍ਹਣ ਦੀ ਲੋੜ ’ਤੇ ਜ਼ੋਰ ਦਿੱਤਾ। ਬੰਦੀ ਸਿੰਘਾਂ ਦੇ ਕੇਸ ਲੜ ਰਹੇ ਵਕੀਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖ ਸਿਆਸੀ ਕੈਦੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ।


ਇਹ ਵੀ ਪੜ੍ਹੋ: ਪੰਜਾਬ ‘ਚ ਬੱਚਿਆ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ- ਡਾ. ਬਲਜੀਤ ਕੌਰ