Jalandhar News: ਜਲੰਧਰ ਸ਼ਹਿਰ 'ਚ ਨਸ਼ੇੜੀਆਂ ਦਾ ਇੱਕ ਅਜੀਬ ਕਾਰਾ ਸਾਹਮਣੇ ਆਇਆ ਹੈ। ਜਨਕ ਨਗਰ ਵਿੱਚ ਨਸ਼ੇ ਦਾ ਟੀਕਾ ਲਾ ਰਹੇ ਨੌਜਵਾਨਾਂ ਨੇ ਆਪਣੇ ਘਰੋਂ ਕੁੱਤਾ ਘੁੰਮਾਉਣ ਨਿਕਲੀ ਲੜਕੀ ਨੂੰ ਵੀ ਜ਼ਬਰਦਸਤੀ ਨਸ਼ੇ ਦਾ ਟੀਕਾ ਲਾ ਦਿੱਤਾ। ਲੜਕੀ ਉਨ੍ਹਾਂ ਦੇ ਚੁੰਗਲ ਤੋਂ ਛੁੱਟ ਕੇ ਘਰ ਪਹੁੰਚੀ ਤਾਂ ਉਹ ਬਹੁਤ ਡਰੀ ਹੋਈ ਸੀ। ਪਰਿਵਾਰਕ ਮੈਂਬਰਾਂ ਦੇ ਪੁੱਛਣ 'ਤੇ ਉਸ ਨੇ ਨਸ਼ੇੜੀਆਂ ਦੀ ਸਾਰੀ ਕਰਤੂਤ ਦੱਸੀ।


ਇਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਨੇ ਘੇਰ ਕੇ ਦੋ ਨਸ਼ੇੜੀਆਂ ਨੂੰ ਫੜ ਲਿਆ ਤੇ ਛਿੱਤਰ ਪਰੇਡ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ। ਜਨਕ ਨਗਰ ਦੇ ਵਸਨੀਕਾਂ ਨੇ ਦੱਸਿਆ ਕਿ ਇੱਥੋਂ ਦੀ ਹਾਲਤ ਬਹੁਤ ਖਰਾਬ ਹੈ। ਆਟੋ ਵਿੱਚ ਸਵਾਰ ਹੋ ਕੇ ਨੌਜਵਾਨ 10-10 ਦੇ ਗਰੁੱਪਾਂ ਵਿੱਚ ਇੱਥੇ ਆਉਂਦੇ ਹਨ ਤੇ ਖੁੱਲ੍ਹੇਆਮ ਚਿੱਟੇ ਦਾ ਨਸ਼ਾ ਕਰਦੇ ਹਨ। ਉਹ ਕਈ ਵਾਰ ਪੁਲਿਸ ਨੂੰ ਦੱਸ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ।


ਪੀੜਤ ਲੜਕੀ ਨੇ ਦੱਸਿਆ ਕਿ ਇੱਕ ਨੌਜਵਾਨ ਨੇ ਉਸ ਦੀ ਬਾਂਹ ਮਰੋੜ ਦਿੱਤੀ ਤੇ ਦੂਜੇ ਨੇ ਟੀਕਾ ਲਾ ਦਿੱਤਾ। ਦੋਵਾਂ ਦੇ ਮੂੰਹ ਬੰਨ੍ਹੇ ਹੋਏ ਸਨ। ਲੜਕੀ ਬੜੀ ਮੁਸ਼ਕਲ ਨਾਲ ਉਨ੍ਹਾਂ ਦੇ ਚੁੰਗਲ 'ਚੋਂ ਬਚ ਕੇ ਨਿਕਲੀ। ਆਂਢ-ਗੁਆਂਢ ਦੇ ਲੋਕਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਲੜਕੀ ਨੂੰ ਨਸ਼ੇ ਦਾ ਟੀਕਾ ਲਾਇਆ ਸੀ, ਉਹ ਉਸ ਨੂੰ ਚੁੱਕ ਕੇ ਲੈ ਜਾਣ ਦੀ ਕਾਹਲ ਵਿੱਚ ਸਨ।


ਲੜਕੀ ਨੂੰ ਉਸ ਦੇ ਰਿਸ਼ਤੇਦਾਰਾਂ ਨੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਹਸਪਤਾਲ 'ਚ ਲੜਕੀ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ 'ਚ ਭੇਜ ਦਿੱਤੇ ਗਏ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਨਸ਼ਿਆਂ ਕਾਰਨ ਉਨ੍ਹਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ