Amritsar News: ਬੰਦੀ ਛੋੜ ਦਿਵਸ ਮੌਕੇ ਦਿਵਾਲੀ ਦੇ ਮੱਦੇਨਜ਼ਰ ਰਾਤ ਨੂੰ ਸ਼੍ਰੀ ਦਰਬਾਰ ਸਾਹਿਬ ਵਿਕੇ ਕੁਝ ਮਿੰਟਾਂ ਲਈ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਹੋਵੇਗਾ ਜਿਸ ਦਾ ਕਾਰਨ  ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪ੍ਰਦੂਸ਼ਣਮੁਕਤ ਆਤਿਸ਼ਬਾਜ਼ੀ ਨਹੀਂ ਮਿਲੀ।


ਜ਼ਿਕਰ ਕਰ ਦਈਏ ਕਿ ਬੰਦੀ ਛੋੜ ਦਿਵਸ ਮੌਕੇ ਚਲਾਈ ਕੀਤੀ ਜਾਂਦੀ ਆਤਿਸ਼ਬਾਜ਼ੀ ਦੇ ਧੂੰਏ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਆਭਾ ਤੇ ਮਾੜਾ ਅਸਰ ਪੈ ਰਿਹਾ ਸੀ ਜਿਸ ਤੋਂ ਬਾਅਦ ਅਦਾਲਤ ਵੱਲੋਂ ਵੀ ਇਸ ਦਾ ਨੋਟਿਸ ਲਿਆ ਗਿਆ ਤੇ ਹੁਣ ਪ੍ਰਬੰਧਕਾਂ ਵੱਲੋਂ ਵੀ ਪਟਾਕੇ ਘੱਟ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਸਾਲ ਪਹਿਲਾਂ ਤੱਕ ਇੱਥੇ ਆਤਿਸ਼ਬਾਜ਼ੀ ਚਲਾਉਣ ਵਾਲਿਆਂ ਦੇ ਮੁਕਾਬਲੇ ਤੱਕ ਹੁੰਦੇ ਸੀ।


ਨਹੀਂ ਮਿਲੀ ਪ੍ਰਦੂਸ਼ਣ ਰਹਿਤ ਆਤਿਸ਼ਬਾਜ਼ੀਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਇਸ ਵਾਰ ਆਤਿਸ਼ਬਾਜ਼ੀ ਕੁਝ ਹੀ ਸਮੇਂ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਮੱਦੇਨਜ਼ਰ ਇਸ ਵਾਰ ਘੱਟੋ ਘੱਟ ਸਮੇਂ ਲਈ ਆਤਿਸ਼ਬਾਜ਼ੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਦੂਸ਼ਣ ਰਹਿਤ ਆਤਿਸ਼ਬਾਜ਼ੀ ਲੱਭਣ ਦੇ ਬਹੁਤ ਯਤਨ ਕੀਤੇ ਗਏ ਪਰ ਉਨ੍ਹਾਂ ਨੂੰ ਜ਼ਿਆਦਾ ਆਤਿਸ਼ਬਾਜ਼ੀ ਨਹੀਂ ਮਿਲੀ।ਹਾਲਾਂਕਿ ਇਸ ਵਾਰ ਵੀ ਆਤਿਸ਼ਬਾਜ਼ੀ ਦੀ ਵਰਤੋਂ ਕੀਤੀ ਜਾਵੇਗੀ ਪਰ ਇਸ ਵਾਰ ਜ਼ਿਆਦਾ ਉਚਾਈ ਤੇ ਜਾ ਫਟਣ ਵਾਲੀ ਆਤਿਸ਼ਬਾਜ਼ੀ ਦੀ ਵਰਤੋਂ ਕੀਤੀ ਜਾਵੇਗੀ ਜਿਸ ਨਾਲ ਪ੍ਰਦੂਸ਼ਣ ਘੱਟ ਫੈਲੇ।


ਕੌਮ ਦੇ ਨਾਂਅ ਸੰਦੇਸ਼
ਬੰਦੀ ਛੋੜ  ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰੀ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ। ਹਾਲਾਂਕਿ ਇਸ ਦੌਰਾਨ ਮੁਤਵਾਜ਼ੀ ਜਥੇਦਾਰੀ ਧਿਆਨ ਸਿੰਘ ਮੰਡ ਵੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।