Punjab News: ਹਰ ਚੜ੍ਹਦੇ ਦਿਨ ਨਾਲ ਪੰਜਾਬ ਕਾਂਗਰਸ ਦਾ ਕਲੇਸ਼ ਵਧਦਾ ਹੀ ਜਾ ਰਿਹਾ ਹੈ ਜਿਸ ਵਿੱਚ ਹੁਣ ਨਾਂਅ ਨਵਜੋਤ ਸਿੰਘ ਸਿੱਧੂ ਤੇ ਪ੍ਰਤਾਪ ਸਿੰਘ ਬਾਜਵਾ ਦਾ ਆ ਰਿਹਾ ਹੈ। ਇਹ ਸਾਰਾ ਕਲੇਸ਼ ਨਵਜੋਤ ਸਿੱਧੂ ਵੱਲੋਂ ਰਾਮਪੁਰਾ ਫੂਲ ਇਲਾਕੇ ਵਿੱਚ ਕੀਤੀ ਗਈ ਰੈਲੀ ਤੋਂ ਬਾਅਦ ਸ਼ੁਰੂ ਹੋਇਆ ਹੈ। ਜਿਸ ਤੋਂ ਬਾਅਦ ਦੋਵੇਂ ਲੀਡਰਾਂ ਵਿਚਾਲੇ ਜਮ ਕੇ ਸ਼ਬਦੀ ਵਾਰ ਹੋਈ ਹੈ। ਹੁਣ ਨਵਜੋਤ ਸਿੱਧੂ ਨੇ ਕਿਹਾ ਕਿ, ਕੀ ਪੰਜਾਬ ਦੇ ਲੋਕ ਤੁਹਾਡੀ ਪੰਜਾਬ ਦੀ ਲੀਡਰਸ਼ਿਪ ਦੇ ਏਜੰਡੇ 'ਤੇ ਵਿਸ਼ਵਾਸ ਕਰਦੇ ਹਨ ਅਤੇ ਤੁਹਾਨੂੰ ਬਦਲ ਵਜੋਂ ਮੰਨਦੇ ਹਨ?   


ਨਵਜੋਤ ਸਿੰਧੂ ਨੇ ਕਿਹਾ ਕਿ, ਮੈਨੂੰ ਬਹੁਤ ਖੁਸ਼ੀ ਹੋਵੇਗੀ ਜੇਕਰ ਕਾਂਗਰਸ ਦੀ ਵਿਚਾਰਧਾਰਾ, ਪੰਜਾਬ ਦੀ ਪੁਨਰ-ਸੁਰਜੀਤੀ ਦੇ ਏਜੰਡੇ ਦਾ ਪ੍ਰਚਾਰ ਕਰਨ ਅਤੇ ਮੌਜੂਦਾ ਸਰਕਾਰ ਨੂੰ ਲੋਕ ਭਲਾਈ ਲਈ ਜਵਾਬਦੇਹ ਬਣਾਉਣ ਲਈ 100 ਕਾਂਗਰਸੀ ਵੀ ਇੱਕ ਪਿੰਡ ਜਾਂ ਸ਼ਹਿਰ ਵਿੱਚ ਇਕੱਠੇ ਹੋਣ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਹ ਕਿਸ ਕਾਂਗਰਸੀ ਆਗੂ ਨੂੰ ਮੁੱਖ ਮਹਿਮਾਨ ਵਜੋਂ ਚੁਣਦੇ ਹਨ।






ਉਨ੍ਹਾਂ ਕਿਹਾ ਕਿ ਇਹ ਸਾਡੀ ਪਾਰਟੀ ਨੂੰ ਮਜ਼ਬੂਤ ​​ਕਰਦਾ ਹੈ ਕਿਉਂਕਿ ਵੱਧ ਤੋਂ ਵੱਧ ਲੋਕ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ 'ਤੇ ਲੀਡਰਸ਼ਿਪ ਦਾ ਨਿਰਮਾਣ ਹੋਵੇਗਾ। 8000 ਪਾਰਟੀ ਵਰਕਰਾਂ ਲਈ ਸਪੋਰਟ ਦੀ ਥਾਂ ਅੜਿੱਕਾ ਕਿਉਂ ? ਕੀ ਪੰਜਾਬ ਦੇ ਲੋਕ ਤੁਹਾਡੀ ਪੰਜਾਬ ਦੀ ਲੀਡਰਸ਼ਿਪ ਦੇ ਏਜੰਡੇ 'ਤੇ ਵਿਸ਼ਵਾਸ ਕਰਦੇ ਹਨ ਅਤੇ ਤੁਹਾਨੂੰ ਬਦਲ ਵਜੋਂ ਮੰਨਦੇ ਹਨ? - ਇਹ ਸਭ ਮਹੱਤਵਪੂਰਨ ਹੈ ..


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।