ਪੜਚੋਲ ਕਰੋ

Punjab News: ਕਰਮਚਾਰੀ ਯੂਨੀਅਨ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ, ਮੰਗਾਂ ਮੰਨੇ ਜਾਣ ਦਾ ਮਿਲਿਆ ਭਰੋਸਾ

ਹਰਚੰਦ ਸਿੰਘ ਬਰਸਟ ਨੇ ਯੂਨੀਅਨ ਦੇ ਮੈਂਬਰਾਂ ਨੂੰ ਭਰੋਸਾ ਦਵਾਈਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾ ਮੁੱਖ ਮੰਤਰੀ  ਦੇ ਅੱਗੇ ਰੱਖ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਮੁਲਾਜ਼ਮਾਂ ਨਾਲ ਖੜੀ ਹੈ ਅਤੇ ਭਵਿੱਖ ਵਿੱਚ ਵੀ ਮੁਲਾਜ਼ਮਾਂ ਦੀ ਬਿਹਤਰੀ ਵਾਸਤੇ ਕਾਰਜ ਕਰਦੀ ਰਹੇਗੀ।

Punjab News:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਸੌਮਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਮੋਹਾਲੀ ਅਤੇ ਪੰਜਾਬ ਸਟੇਟ ਕੋ-ਆਪਰੇਟਿਵ, ਬੋਰਡ, ਕਾਰਪੋਰੇਸ਼ਨਸ, ਇੰਪਲਾਈਜ਼/ ਵਰਕਰਜ਼ ਮਹਾਸੰਘ ਦੇ ਮੈਂਬਰ ਨੇ ਮੁਲਾਕਾਤ ਕੀਤੀ। ਇਸ ਮੌਕੇ ਯੂਨੀਯਨ ਦੇ ਮੈਂਬਰਾਂ ਨੇ ਹਰਚੰਦ ਸਿੰਘ ਬਰਸਟ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਪੱਤਰ ਸੌਂਪਦੀਆਂ ਆਪਣੀਆਂ ਮੰਗਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

 ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਮੋਹਾਲੀ ਦੇ ਮੈਂਬਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਕਤੂਬਰ 2022 ਨੂੰ 8736 ਕੱਚੇ ਅਧਿਆਪਕਾਂ ਦੇ ਨਾਲ ਬੋਰਡ ਦੇ 525 ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਇੱਕ ਪਾਲਿਸੀ ਜਾਰੀ ਕੀਤੀ ਗਈ ਸੀ, ਜਿਸ ਨੂੰ ਬੋਰਡ ਦਫ਼ਤਰ ਵਿੱਚ ਅਡਾਪਟ ਕਰਨ ਤੋਂ ਬਾਅਦ ਬੋਰਡ ਦੇ 525 ਮੁਲਾਜ਼ਮਾਂ ਦੇ ਫਾਰਮ ਭਰਾਏ ਗਏ ਸਨ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ 7 ਮੈਂਬਰੀ ਕਮੇਟੀ ਵੀ ਬਣਾਈ ਗਈ ਸੀ, ਜਿਨ੍ਹਾਂ ਵੱਲੋਂ ਇਹ ਸਾਰੇ ਕੰਮ ਦੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜਣੀ ਸੀ, ਪਰ ਅੱਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।  ਉਨ੍ਹਾਂ ਦੱਸਿਆ ਕਿ ਯੂਨੀਅਨ ਮੈਂਬਰਾਂ ਨੇ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ, ਪਰ ਕੋਈ ਹੱਲ ਨਹੀਂ ਹੋਇਆ।

ਇਸ ਮੌਕੇ ਪੰਜਾਬ ਸਟੇਟ ਕੋ-ਆਪਰੇਟਿਵ, ਬੋਰਡ, ਕਾਰਪੋਰੇਸ਼ਨਸ, ਇੰਪਲਾਈਜ਼/ ਵਰਕਰਜ਼ ਮਹਾਸੰਘ ਦੇ ਮੈਂਬਰ ਨੇ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਿਗਮ ਦੇ ਇੱਕ ਭ੍ਰਿਸ਼ਟ ਅਫਸਰ ਉੱਤੇ ਕਾਫੀ ਸਮਾਂ ਬੀਤ ਜਾਣ ਮਗਰੋਂ ਵੀ ਕੋਈ ਕਾਰਵਾਈ ਨਹੀਂ ਹੋਈ, ਜਦਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਸਬੰਧੀ ਜੀਰੋਂ ਟੋਲਰੈਂਸ ਦੀ ਐਲਾਨੀਆਂ ਨੀਤੀ ਹੈ। ਪਰ ਹਕੀਕਤ ਵਿੱਚ ਜਿਹਨਾਂ ਅਧਿਕਾਰੀਆਂ ਨੇ ਇਹ ਨੀਤੀ ਲਾਗੂ ਕਰਨੀ ਹੈ, ਉਹਨਾਂ ਤੇ ਹੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਬਰਸਟ ਤੋਂ ਮੰਗ ਕੀਤੀ ਕਿ ਇਹਨਾਂ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਜਲਦ ਤੋਂ ਜਲਦ ਬਣਦੀ ਕਾਰਵਾਈ ਕੀਤੀ ਜਾਵੇ। 

ਹਰਚੰਦ ਸਿੰਘ ਬਰਸਟ ਨੇ ਯੂਨੀਅਨ ਦੇ ਮੈਂਬਰਾਂ ਨੂੰ ਭਰੋਸਾ ਦਵਾਈਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾ ਮੁੱਖ ਮੰਤਰੀ  ਦੇ ਅੱਗੇ ਰੱਖ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਮੁਲਾਜ਼ਮਾਂ ਨਾਲ ਖੜੀ ਹੈ ਅਤੇ ਭਵਿੱਖ ਵਿੱਚ ਵੀ ਮੁਲਾਜ਼ਮਾਂ ਦੀ ਬਿਹਤਰੀ ਵਾਸਤੇ ਕਾਰਜ ਕਰਦੀ ਰਹੇਗੀ।

ਟਾਪ ਹੈਡਲਾਈਨ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget