Mansa News: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਪੰਜ ਰੋਜ਼ਾ ਦਿਨ ਰਾਤ ਦੇ ਧਰਨੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤਹਿਤ ਮਾਨਸਾ ਦੇ ਡੀਸੀ ਦਫ਼ਤਰ ਬਾਹਰ ਵੀ ਕਿਸਾਨਾਂ ਵੱਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਜੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਵੀ ਚੇਤਾਵਨੀ ਦਿੱਤੀ ਹੈ।
ਕੀ ਹਨ ਕਿਸਾਨਾਂ ਦੀਆਂ ਮੰਗਾਂ ?
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਪੰਜ ਰੋਜ਼ਾ ਧਰਨੇ ਸ਼ੁਰੂ ਕੀਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕਿਸਾਨ ਹਿੱਤ ਦੇ ਵਿੱਚ ਖੇਤੀ ਨੀਤੀ ਬਣਾਈ ਜਾਵੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖਤਮ ਕੀਤੇ ਜਾਣ, ਲਖੀਮਪੁਰ ਖੀਰੀ ਦੇ ਵਿੱਚ ਕਤਲ ਕੀਤੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਦਿੱਲੀ ਮੋਰਚੇ ਦੇ ਸ਼ਹੀਦ ਵਾਂਝੇ ਕਿਸਾਨਾਂ ਦੇ ਪਰਿਵਾਰਾਂ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਕਿਸਾਨਾਂ ਨੂੰ ਬੁਢਾਪੇ ਦੇ ਵਿੱਚ ਦਰਜਾ ਚਾਰ ਮੁਲਾਜ਼ਮ ਦੇ ਤਹਿਤ ਪੈਨਸ਼ਨ ਲਾਗੂ ਕੀਤੀ ਜਾਵੇ ਫਸਲਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ ਅਤੇ ਗੜੇਮਾਰੀ ਦੇ ਕਾਰਨ ਖਰਾਬ ਹੋਈਆਂ ਫਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਇਸ ਤੋਂ ਇਲਾਵਾ ਹੋਰ ਵੀ ਕਿਸਾਨੀ ਮੰਗਾਂ ਨੂੰ ਲੈ ਕੇ ਪੰਜ ਰੋਜ਼ ਧਰਨੇ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਦਿੱਤੇ ਜਾ ਰਹੇ ਹਨ।
ਕਿਸਾਨਾਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ
ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਪੰਜਾਬ ਨਾਲ ਸੰਬੰਧਿਤ ਕਿਸਾਨਾਂ ਦੀਆਂ ਮੰਗਾਂ ਨੂੰ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਕਮੇਟੀ ਦੇ ਸੱਦੇ ਤੇ ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਹੋਰ ਵੀ ਤਿੱਖਾ ਅੰਦੋਲਨ ਕੀਤਾ ਜਾਵੇਗਾ। ਕਿਸਾਨਾਂ ਜਥੇਬੰਦੀਆਂ ਨੇ ਇਸ ਤੋਂ ਬਾਅਦ ਚੰਡੀਗੜ੍ਹ ਕੂਚ ਤੋਂ ਵੀ ਇਨਕਾਰ ਨਹੀਂ ਕੀਤਾ ਸਕਦਾ।
ਇਹ ਵੀ ਪੜ੍ਹੋ-Farmer Protets: 19 ਜ਼ਿਲ੍ਹਿਆਂ 'ਚ ਉਗਰਾਹਾਂ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਹੁਣ ਕਿਉਂ ਲਾਏ ਜਾ ਰਹੇ ਨੇ ਧਰਨੇ