Patiala News: ਬੇਖੌਫ ਲੁਟੇਰੇ! ਨਾਭਾ 'ਚ ਗੈਸ ਏਜੰਸੀ ਲੁੱਟੀ, ਘਟਨਾ ਸੀਸੀਟੀਵੀ 'ਚ ਕੈਦ
ਜਾਣਕਾਰੀ ਮੁਤਾਬਕ ਨਾਭਾ ਦੇ ਸਰਕੂਲਰ ਰੋਡ ਤੇ ਦਾਸ ਭਾਰਤ ਗੈਸ ਏਜੰਸੀ ਦੇ ਦਫ਼ਤਰ ਅੰਦਰ ਦੋ ਲੁਟੇਰੇ ਢਾਈ ਲੱਖ ਰੁਪਏ ਦੀ ਰਕਮ ਲੁੱਟ ਕਰਕੇ ਫਰਾਰ ਹੋ ਗਏ। ਇਨ੍ਹਾਂ ਦੋਵਾਂ ਲੁਟੇਰਿਆਂ ਦਾ ਤੀਜਾ ਸਾਥੀ ਮੋਟਰ ਸਾਈਕਲ ਤੇ ਬਾਹਰ ਇੰਤਜ਼ਾਰ ਕਰ ਰਿਹਾ ਸੀ
Patiala News: ਪੰਜਾਬ ਵਿੱਚ ਦਿਨੋ-ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਲੁਟੇਰੇ ਬੇਖੌਫ ਹੋ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਤਾਜ਼ਾ ਮਾਮਲਾ ਨਾਭਾ ਦਾ ਹੈ। ਇੱਥੇ ਸਰਕੂਲਰ ਰੋਡ ਸਥਿਤ ਦਾਸ ਭਾਰਤ ਗੈਸ ਏਜੰਸੀ ਦੇ ਦਫ਼ਤਰ ਦੇ ਅੰਦਰ ਦੋ ਲੁਟੇਰੇ ਤੇਜਧਾਰ ਹਥਿਆਰਾਂ ਦੀ ਨੋਕ ਤੇ ਢਾਈ ਲੱਖ ਰੁਪਏ ਦੀ ਰਾਸ਼ੀ ਲੁੱਟ ਕਰਕੇ ਫਰਾਰ ਹੋ ਗਏ।
ਇਨ੍ਹਾਂ ਦੋਵਾਂ ਲੁਟੇਰਿਆਂ ਨਾਲ ਤੀਜਾ ਸਾਥੀ ਵੀ ਸੀ ਜੋ ਇਨ੍ਹਾਂ ਨੂੰ ਮੋਟਰ ਸਾਈਕਲ ਤੇ ਬੈਠਾ ਕੇ ਰੱਫੂ ਚੱਕਰ ਹੋ ਗਿਆ। ਇਹ ਸਾਰੀ ਘਟਨਾ ਦਫਤਰ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਹੁਣ ਸੀਸੀਟੀਵੀ ਦੇ ਅਧਾਰ ਤੇ ਲੁਟੇਰਿਆਂ ਦੀ ਭਾਲ ਵਿੱਚ ਜੁਟ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਨਾਭਾ ਦੇ ਸਰਕੂਲਰ ਰੋਡ ਤੇ ਦਾਸ ਭਾਰਤ ਗੈਸ ਏਜੰਸੀ ਦੇ ਦਫ਼ਤਰ ਅੰਦਰ ਦੋ ਲੁਟੇਰੇ ਢਾਈ ਲੱਖ ਰੁਪਏ ਦੀ ਰਕਮ ਲੁੱਟ ਕਰਕੇ ਫਰਾਰ ਹੋ ਗਏ। ਇਨ੍ਹਾਂ ਦੋਵਾਂ ਲੁਟੇਰਿਆਂ ਦਾ ਤੀਜਾ ਸਾਥੀ ਮੋਟਰ ਸਾਈਕਲ ਤੇ ਬਾਹਰ ਇੰਤਜ਼ਾਰ ਕਰ ਰਿਹਾ ਸੀ। ਜਦੋਂ ਉਸ ਦੇ ਸਾਥੀ ਢਾਈ ਲੱਖ ਰੁਪਏ ਦੀ ਰਾਸ਼ੀ ਲੁੱਟ ਲੈਂਦੇ ਹਨ ਤਾਂ ਤੀਜਾ ਸਾਥੀ ਇਨ੍ਹਾਂ ਦੋਵਾਂ ਨੂੰ ਮੋਟਰਸਾਈਕਲ ਤੇ ਬਿਠਾ ਕੇ ਰਫੂ-ਚੱਕਰ ਹੋ ਗਿਆ।
ਇਸ ਮੌਕੇ ਤੇ ਦਾਸ ਗੈਸ ਏਜੰਸੀ ਦੇ ਮਾਲਕ ਕੇਵਲ ਕ੍ਰਿਸ਼ਨ ਨੇ ਦੱਸਿਆ ਜਦੋਂ ਮੈਂ ਦਫਤਰ ਵਿੱਚ ਬੈਠਾ ਸੀ ਤਾਂ ਦੋ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਦਫਤਰ ਵਿੱਚ ਦਾਖਲ ਹੋਏ ਤੇ ਢਾਈ ਲੱਖ ਰੁਪਏ ਦੀ ਰਾਸ਼ੀ ਲੈ ਕੇ ਰਫੂਚੱਕਰ ਹੋ ਗਏ। ਮੈਨੂੰ ਜਾਦੇ ਹੋਏ ਬਾਥਰੂਮ ਵਿੱਚ ਬੰਦ ਕਰ ਗਏ। ਉਨ੍ਹਾਂ ਮੰਗ ਕੀਤੀ ਕਿ ਲੁਟੇਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਨਾਭਾ ਕੋਤਵਾਲੀ ਦੇ ਐਸਐਚਓ ਹੈਰੀ ਬੋਪਾਰਾਏ ਨੇ ਕਿਹਾ ਕਿ ਅਸੀਂ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਵੱਖ-ਵੱਖ ਐਂਗਲਾਂ ਤੋਂ ਲੁਟੇਰਿਆਂ ਦੀ ਭਾਲ ਕਰ ਰਹੇ ਹਾਂ। ਅਸੀਂ ਮੁਕੱਦਮਾ ਦਰਜ ਕਰ ਰਹੇ ਹਾਂ। ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।