Punjab News: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵੱਲੋਂ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ, 13 ਟੋਲ ਪਲਾਜ਼ਿਆਂ ਤੇ ‘ਕਬਜ਼ਾ’ !
ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਇੱਕ ਸਾਲ ਤੋਂ ਉਨ੍ਹਾਂ ਵੱਲੋਂ ਪੰਜਾਬ-ਚੰਡੀਗੜ੍ਹ ਸਰਹੱਦ ’ਤੇ ਧਰਨੇ ਦਿੱਤੇ ਜਾ ਰਹੇ ਹਨ। 6 ਜਨਵਰੀ ਨੂੰ ਪੂਰਾ ਸਾਲ ਬੀਤ ਗਿਆ, ਪਰ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਢੁੱਕਵਾਂ ਕਦਮ ਚੁੱਕਿਆ ਹੈ
Punjab News: ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਅੱਜ 3 ਘੰਟੇ ਲਈ ਮੁਫਤ ਕਰ ਦਿੱਤਾ ਗਿਆ ਹੈ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ’ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਕੌਮੀ ਇਨਸਾਫ਼ ਮੋਰਚਾ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।
ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਇੱਕ ਸਾਲ ਤੋਂ ਉਨ੍ਹਾਂ ਵੱਲੋਂ ਪੰਜਾਬ-ਚੰਡੀਗੜ੍ਹ ਸਰਹੱਦ ’ਤੇ ਧਰਨੇ ਦਿੱਤੇ ਜਾ ਰਹੇ ਹਨ। 6 ਜਨਵਰੀ ਨੂੰ ਪੂਰਾ ਸਾਲ ਬੀਤ ਗਿਆ, ਪਰ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਢੁੱਕਵਾਂ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਇਨਸਾਫ ਮੋਰਚੇ ਦੇ ਸੱਦੇ ਦੇ ਸਮਰਥਨ ਵਿੱਚ ਆ ਗਈਆਂ ਹਨ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਹੋਣ ਤੋਂ ਪਹਿਲਾਂ ਉਹ ਸਿੱਖ ਹਨ। ਸਾਰਿਆਂ ਦੀ ਮੰਗ ਹੈ ਕਿ ਬੰਦੀ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ। ਇਸ ਲਈ ਮੋਰਚੇ ਦੇ ਸੱਦੇ 'ਤੇ 2 ਵਜੇ ਤੱਕ ਟੋਲ ਬੰਦ ਰਹੇਗਾ। ਇਸ ਤੋਂ ਬਾਅਦ ਹੁਣ ਮੋਰਚੇ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਦਾ ਨੁਕਸਾਨ ਨਹੀਂ ਹੁੰਦਾ ਉਹ ਉਨ੍ਹਾਂ ਦੀ ਗੱਲ ਨਹੀਂ ਸੁਣੇਗੀ। ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਈ ਕਦਮ ਚੁੱਕੇ ਜਾਣਗੇ।
ਇਨ੍ਹਾਂ 13 ਟੋਲ ਪਲਾਜ਼ਿਆਂ ਨੂੰ ਕੀਤਾ ਮੁਫਤ
ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ
ਤਾਰਾਪੁਰ ਟੋਲ ਪਲਾਜ਼ਾ
ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ
ਭਾਗੋਮਾਜਰਾ ਟੋਲ ਪਲਾਜ਼ਾ
ਸੋਲਖੀਆਂ ਟੋਲ ਪਲਾਜ਼ਾ
ਬੜੌਦੀ ਟੋਲ ਪਲਾਜ਼ਾ
ਪਟਿਆਲਾ ਦਾ ਧਰੇੜੀ ਜੱਟਾ ਟੋਲ ਪਲਾਜ਼ਾ
ਜਲੰਧਰ ਦਾ ਬੰਨੀਵਾਲ ਟੋਲ ਪਲਾਜ਼ਾ
ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ
ਘੱਲਾਲ ਟੋਲ ਪਲਾਜ਼ਾ
ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ
ਤਲਵੰਡੀ ਭਾਈ ਟੋਲ ਪਲਾਜ਼ਾ
ਨਵਾਂਸ਼ਹਿਰ ਟੋਲ ਪਲਾਜ਼ਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।