Chandigarh News: ਗੱਡੀਆਂ ਲਈ ਫੈਂਸੀ ਤੇ ਮਨਪਸੰਦ ਨੰਬਰਾਂ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਚੰਡੀਗੜ੍ਹ ਦੇ ਵਾਹਨ ਰਜਿਸਟਰੇਸ਼ਨ ਤੇ ਲਾਇਸੈਂਸਿੰਗ ਅਥਾਰਿਟੀ (ਆਰਐਲਏ) ਵੱਲੋਂ ਵਾਹਨ ਰਜਿਸਟਰੇਸ਼ਨ ਦੀਆਂ ਵੱਖ ਵੱਖ ਲੜੀਆਂ ਦੇ ਬਚੇ ਹੋਏ ਫੈਂਸੀ ਤੇ ਮਨਪਸੰਦ ਨੰਬਰਾਂ ਦੀ ਈ-ਨਿਲਾਮੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਹ ਨਿਲਾਮੀ 18 ਤੋਂ 20 ਫਰਵਰੀ ਤੱਕ ਹੋਏਗੀ। ਉਂਝ 11 ਫਰਵਰੀ ਤੋਂ ਰਜਿਸਟਰੇਸ਼ਨ ਸ਼ੁਰੂ ਹੋ ਰਹੀ ਹੈ।


ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ, ‘ਕਨਸੈਂਟ ਟੂ ਅਪਰੇਟ’ ਰੱਦ


ਸਰਕਾਰੀ ਸੂਤਰਾਂ ਮੁਤਾਬਕ ਨਿਲਾਮੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਮਹਿਕਮੇਂ ਦੇ ਵੈੱਬਸਾਈਟ ’ਤੇ ਸਾਰੀ ਜਾਣਕਾਰੀ ਉਪਲਬਧ ਕਰਵਾਈ ਗਈ ਹੈ। ਨਿਲਾਮੀ ਪ੍ਰੀਕਿਰਿਆ ਵਿੱਚ ਹਿੱਸਾ ਲੈਣ ਲਈ 11 ਫਰਵਰੀ ਤੋਂ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ ਜੋ 17 ਫਰਵਰੀ ਸ਼ਾਮ ਪੰਜ ਵਜੇ ਤੱਕ ਖੁੱਲ੍ਹੀ ਰਹੇਗੀ। 


ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਸਰਪੰਚਾਂ ਦੀ ਸ਼ਾਮਤ, ਕਰੋੜਾਂ ਦਾ ਘੁਟਾਲਾ ਆਇਆ ਸਾਹਮਣੇ, ਪੰਜਾਬ ਸਰਕਾਰ ਨੇ 700 ਸਰਪੰਚਾਂ ਬਾਰੇ ਮੰਗੀ ਰਿਪੋਰਟ









ਇਸ ਤੋਂ ਬਾਅਦ ਰਜਿਸਟਰੇਸ਼ਨ ਕਰਨ ਵਾਲੇ ਵਾਹਨ ਮਾਲਕ ਆਪਣੇ ਫੈਂਸੀ ‘ਤੇ ਮਨਪਸੰਦ ਰਜਿਸਰੇਸ਼ਨ ਲਈ 18 ਫਰਵਰੀ ਤੋਂ ਲੈ ਕੇ 20 ਫਰਵਰੀ ਸ਼ਾਮ ਪੰਜ ਵਜੇ ਤਕ ਬੋਲੀ ਲਾ ਸਕਣਗੇ।  ਬੋਲੀ ਵਿੱਚ ਸ਼ਾਮਲ ਹੋਣ ਲਈ ਵਾਹਨ ਮਾਲਕ ਚੰਡੀਗੜ੍ਹ ਦਾ ਪੱਕਾ ਵਾਸੀ ਹੋਣਾ ਲਾਜ਼ਮੀ ਹੈ। 


ਇਹ ਵੀ ਪੜ੍ਹੋ: ਹਰਸਿਮਰਤ ਬਾਦਲ ਨੂੰ ਹੁਣ ਹੀ ਕਿਉਂ ਯਾਦ ਆਈ ਬੰਦੀ ਸਿੰਘਾਂ ਦੀ ਰਿਹਾਈ: ਹਰਜੀਤ ਗਰੇਵਾਲ


ਨਿਲਾਮੀ ਵਿੱਚ ਹਿੱਸਾ ਲੈਣ ਲਈ ਵਾਹਨ ਮਾਲਕ ਨੈਸ਼ਨਲ ਟ੍ਰਾਂਸਪੋਰਟ ਦੀ ਵੈੱਬਸਾਈਟ https://vahan.parivahan.gov.in/fancy ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਦਾ ਲਿੰਕ ਚੰਡੀਗੜ੍ਹ ਪ੍ਰਸ਼ਾਸਨ, ਟਰਾਂਸਪੋਰਟ ਵਿਭਾਗ ਦੀ ਵੈੱਬਸਾਈਟ: www.chdtransport ’ਤੇ ਵੀ ਉਪਲਬਧ ਹੈ।


ਇਹ ਵੀ ਪੜ੍ਹੋ: ਸੰਸਦ 'ਚ ਮੋਦੀ ਸਰਕਾਰ 'ਤੇ ਵਰ੍ਹੀ ਹਰਸਿਮਰਤ ਬਾਦਲ, ਸਿੱਖ ਕੌਮ ਨਾਲ ਵਿਤਕਰਾ ਕਰ ਰਹੇ, ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਹੋਈ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।