Farmer Protest: ਹਰਿਆਣਾ ਪੁਲਿਸ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ 'ਤੇ ਤਸ਼ੱਦਦ ਕਰਨ ਤੋਂ ਗੁੱਸੇ 'ਚ ਆਏ ਕਿਸਾਨੇ ਨੇ ਭਾਜਪਾ ਆਗੂ ਕੇਵਲ ਸਿੰਘ ਦਿਲੋਂ ਕੀ ਕੋਠੀ ਦਾ ਘਿਰਾਓ। ਦੱਸ ਦੇਈਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਜਪਾ ਆਗੂਆਂ ਦੇ ਘਰਾਂ ਅੱਗੇ ਦੋ ਰੋਜ਼ਾ ਧਰਨੇ ਦੇਣ ਦੇ ਦਿੱਤੇ ਸੱਦੇ ਤਹਿਤ ਅੱਜ ਬਰਨਾਲਾ ਵਿਖੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਸਮੇਤ ਸੈਂਕੜੇ ਕਿਸਾਨ ਮਰਦ ਔਰਤਾਂ ਹਾਜ਼ਰ ਹੋਏ।


ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ 'ਤੇ ਅੱਤਿਆਚਾਰ ਕਰ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਦੋਂ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਜਿਸ ਦਾ ਸਮਰਥਨ ਦਿੱਲੀ ਕਿਸਾਨ ਮੋਰਚਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾ ਮਾੜਾ ਵਤੀਰਾ ਨਾ ਬਦਲਿਆ ਤਾਂ ਕਿਸਾਨ ਤਿੱਖਾ ਵਿਰੋਧ ਕਰਨ ਲਈ ਤਿਆਰ ਰਹਿਣ। ਕਿਸਾਨਾਂ ਦੀਆਂ ਮੰਗਾਂ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਤੈਅ ਕੀਤੇ ਜਾਣ, ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਿੱਤੀ ਜਾਵੇ, ਕਿਸਾਨਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ, ਕਤਲੇਆਮ ਲਖੀਮਪੁਰ ਖੇੜੀ ਵਿੱਚ ਪੱਤਰਕਾਰਾਂ ਅਤੇ ਕਿਸਾਨਾਂ ਦੀ ਹੋ ਰਹੀ ਧੱਕੇਸ਼ਾਹੀ ਨੂੰ ਰੋਕਿਆ ਜਾਵੇ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।


ਉਨ੍ਹਾਂ ਨੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਸ਼ੰਭੂ ਬਾਰਡਰ 'ਤੇ ਰੋਕ ਕੇ ਅੱਤਿਆਚਾਰ ਕਰ ਰਹੀ ਹੈ। ਇਸ ਦੇ ਵਿਰੋਧ ਵਿੱਚ ਅੱਜ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਿਸ ਕਾਰਨ ਅੱਜ ਸਿੰਘ ਢਿੱਲੋਂ ਦੇ ਘਰ ਅੱਗੇ ਦੋ ਰੋਜ਼ਾ ਧਰਨਾ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Viral News: ਡੱਡੂ ਦੀ ਪਿੱਠ 'ਤੇ ਉੱਗਦਾ ਮਸ਼ਰੂਮ ਦੇਖ ਹੈਰਾਨ ਰਹਿ ਗਏ ਵਿਗਿਆਨੀ, 40 ਡੱਡੂਆਂ 'ਤੇ ਕੀਤਾ ਅਧਿਐਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Baba Vanga: ਕੁਦਰਤੀ ਆਫ਼ਤਾਂ ਤੋਂ ਲੈ ਕੇ ਸਾਈਬਰ ਹਮਲਿਆਂ ਤੱਕ, ਬਾਬਾ ਵੇਂਗਾ ਨੇ 2024 ਲਈ ਕੀਤੀਆਂ ਇਹ ਭਵਿੱਖਬਾਣੀਆਂ, ਹੁਣ ਤੱਕ ਹੋਈਆਂ ਕਈ ਗੱਲਾਂ ਸੱਚ