Jalandhar News: ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਥੇ ਇਨਸਾਫ਼ ਦਾ ਮਾਮਲਾ ਹੈ ਉਥੇ ਹੀ ਮਨੁੱਖੀ ਅਧਿਕਾਰਾਂ ਦਾ ਵੀ ਮਾਮਲਾ ਹੈ। ਸੀਚੇਵਾਲ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਨੂੰ ਸਜ਼ਾਵਾਂ ਹੋਈਆਂ ਸਨ, ਉਹੀ ਸੰਵਿਧਾਨ ਜਿਊਣ ਦਾ ਅਧਿਕਾਰ ਵੀ ਦਿੰਦਾ ਹੈ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਗੈਰ-ਸੰਵਿਧਾਨਕ ਹੈ।

Continues below advertisement


ਇਹ ਵੀ ਪੜ੍ਹੋ: ਕੈਨੇਡਾ ਦੇ ਚੱਕਰਾਂ 'ਚ ਮਾਪਿਆਂ ਦਾ ਚਿਰਾਗ ਚੜ੍ਹਿਆ ਬਲੀ? ਵਿਦੇਸ਼ ਰਹਿੰਦੀ ਪਤਨੀ ਤੇ ਸਹੁਰਾ ਪਰਿਵਾਰ ਖਿਲਾਫ ਕੇਸ ਦਰਜ


ਕੌਮੀ ਇਨਸਾਫ਼ ਮੋਰਚਾ ਹੋਰ ਭਖਿਆ
ਉਧਰ, ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਠੰਢ ਦੇ ਬਾਵਜੂਦ ਸਿੱਖ ਤੇ ਇਨਸਾਫ਼ ਪਸੰਦ ਲੋਕ ਲੜੀਵਾਰ ਧਰਨੇ ’ਤੇ ਡਟੇ ਹੋਏ ਹਨ।


ਇਹ ਵੀ ਪੜ੍ਹੋ: ਕਿਸਾਨ ਯੂਨੀਅਨ ਲੱਖੋਵਾਲ ਦੀ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ, ਖੰਡ ਮਿਲਾਂ ਨੂੰ ਘੇਰਨ ਦੀ ਤਿਆਰੀ


ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਬੀਤੀ 7 ਜਨਵਰੀ ਤੋਂ ਸਿੱਖ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਤੇ ਰੋਜ਼ਾਨਾ ਕਿਸਾਨ, ਇਨਸਾਫ਼ ਪਸੰਦ ਲੋਕ, ਨਿਹੰਗ ਜਥੇਬੰਦੀਆਂ, ਗਾਇਕ ਵੱਡੀ ਗਿਣਤੀ ਵਿੱਚ ਇਸ ਨਾਲ ਜੁੜ ਰਹੇ ਹਨ ਪਰ ਹੁਣ ਤੱਕ ਸਰਕਾਰਾਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ ਜਿਸ ਕਾਰਨ ਸਿੱਖਾਂ ਨੂੰ ਗਣਤੰਤਰ ਦਿਵਸ ਮੌਕੇ ਰੋਸ ਵਜੋਂ ਇਨਸਾਫ਼ ਮਾਰਚ ਕੱਢਣਾ ਪੈ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।   


ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਨਹੀਂ ਮਿਲੀ ਰਿਹਾਈ, ਧਰੀਆਂ-ਧਰਾਈਆਂ ਰਹਿ ਗਈਆਂ ਸਵਾਗਤ ਦੀਆਂ ਤਿਆਰੀਆਂ, ਭੜਕੀ ਪਤਨੀ, ਸਿੱਧੂ ਖੌਫਨਾਕ ਜਾਨਵਰ ਦੀ ਸ਼੍ਰੇਣੀ 'ਚ ਆਉਂਦਾ?