ਪੜਚੋਲ ਕਰੋ

ਜਲੰਧਰ: ਮੋਬਾਈਲ 'ਤੇ ਗੱਲ ਕਰਦਿਆਂ ਰੇਲਵੇ ਪਟੜੀਆਂ ਪਾਰ ਕਰ ਰਿਹਾ ਵਿਅਕਤੀ ਰੇਲ ਦੀ ਲਪੇਟ 'ਚ ਆਇਆ, ਸੀਸੀਟੀਵੀ 'ਚ ਕੈਦ ਹੋਇਆ ਹਾਦਸਾ

JALANDHAR NEWS : ਜਲੰਧਰ ਦੇ ਡੀਏਵੀ ਹਾਰਟ ਰੇਲਵੇ ਸਟੇਸ਼ਨ ਨੇੜੇ ਰੇਲਵੇ ਪਟੜੀਆਂ ਪਾਰ ਕਰਦੇ ਸਮੇਂ ਇੱਕ ਨੌਜਵਾਨ ਦੀ ਤੇਜ਼ ਰਫ਼ਤਾਰ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ।

 JALANDHAR NEWS : ਜਲੰਧਰ ਦੇ ਡੀਏਵੀ ਹਾਰਟ ਰੇਲਵੇ ਸਟੇਸ਼ਨ ਨੇੜੇ ਰੇਲਵੇ ਪਟੜੀਆਂ ਪਾਰ ਕਰਦੇ ਸਮੇਂ ਇੱਕ ਨੌਜਵਾਨ ਦੀ ਤੇਜ਼ ਰਫ਼ਤਾਰ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਇਹ ਸਾਰਾ ਹਾਦਸਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਸੂਚਨਾ ਮਿਲਦੇ ਹੀ ਜੀਆਰਪੀ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਮ੍ਰਿਤਕ ਦੀ ਪਛਾਣ ਸੁਖਵਿੰਦਰ ਕੁਮਾਰ ਉਰਫ਼ ਟਿੰਕੂ ਵਜੋਂ ਹੋਈ ਹੈ, ਜੋ ਜੰਮੂ ਦੇ ਵਿਜੇਪੁਰ ਦਾ ਰਹਿਣ ਵਾਲਾ ਸੀ। ਉਹ ਪਿਛਲੇ ਚਾਰ ਸਾਲਾਂ ਤੋਂ ਜਲੰਧਰ ਵਿੱਚ ਰਹਿ ਕੇ ਸਬਜ਼ੀ ਦੀ ਦੁਕਾਨ 'ਤੇ ਕੰਮ ਕਰਦਾ ਸੀ।

ਚੇਤਾਵਨੀ ਦੇ ਬਾਵਜੂਦ ਨਾ ਬਚ ਸਕੀ ਜਾਨ

ਮ੍ਰਿਤਕ ਦੇ ਦੁਕਾਨ ਮਾਲਕ ਸੌਰਭ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 5:30 ਵਜੇ ਸੁਖਵਿੰਦਰ ਆਪਣਾ ਕੰਮ ਮੁਕਾ ਕੇ ਘਰ ਲਈ ਨਿਕਲਿਆ ਸੀ। ਜਦੋਂ ਉਹ ਡੀਏਵੀ ਹਾਰਟ ਨੇੜੇ ਰੇਲਵੇ ਪਟੜੀਆਂ 'ਤੇ ਪਹੁੰਚਿਆ ਤਾਂ ਉਸ ਦੇ ਮੋਬਾਈਲ ਫੋਨ 'ਤੇ ਕਾਲ ਆ ਗਈ। ਉਹ ਫੋਨ 'ਤੇ ਗੱਲ ਕਰਦਾ ਹੋਇਆ ਪਟੜੀਆਂ ਪਾਰ ਕਰਨ ਲੱਗ ਪਿਆ।

ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਰੇਲਗੱਡੀ ਉੱਥੋਂ ਲੰਘ ਰਹੀ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਆਵਾਜ਼ਾਂ ਮਾਰ ਕੇ ਸੁਚੇਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਮੋਬਾਈਲ ਗੱਲਬਾਤ ਵਿੱਚ ਇੰਨਾ ਰੁੱਝਿਆ ਹੋਇਆ ਸੀ ਕਿ ਉਸ ਨੂੰ ਰੇਲਗੱਡੀ ਦੇ ਆਉਣ ਦਾ ਅਹਿਸਾਸ ਨਾ ਹੋਇਆ। ਕੁਝ ਹੀ ਪਲਾਂ ਵਿੱਚ ਉਹ ਰੇਲ ਦੀ ਲਪੇਟ ਵਿੱਚ ਆ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜੀਆਰਪੀ ਵੱਲੋਂ ਮਾਮਲੇ ਦੀ ਜਾਂਚ ਜਾਰੀ

ਜੀਆਰਪੀ ਸਟੇਸ਼ਨ ਦੇ ਹੈੱਡ ਕਾਂਸਟੇਬਲ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

ਟਾਪ ਹੈਡਲਾਈਨ

Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget