Jalandhar News: ਪੰਜਾਬ ਦੇ ਜਲੰਧਰ ਦੇ ਭਾਰਗਵ ਕੈਂਪ ਥਾਣਾ ਪੁਲਿਸ ਨੇ ਫੌਜ ਦੇ ਮੇਜਰ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਬੀਤੇ ਦਿਨੀਂ ਥਾਣੇ ਲਿਆਂਦਾ ਤੇ ਅਦਾਲਤ 'ਚ ਪੇਸ਼ ਕਰਕੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ। ਬੀਤੇ ਦਿਨ ਬਠਿੰਡਾ ਕੈਂਟ ਥਾਣੇ ਤੋਂ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੇਜਰ ਖ਼ਿਲਾਫ਼ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
ਜਲੰਧਰ ਦੇ ਥਾਣਾ ਭਾਰਗਵ ਕੈਂਪ ਦੇ ਇੰਚਾਰਜ ਹਰਦੇਵ ਸਿੰਘ ਨੇ ਦੱਸਿਆ ਕਿ ਰਿਸ਼ੀਕੇਸ਼ ਦੀ ਰਹਿਣ ਵਾਲੀ ਲੜਕੀ ਸ਼ਾਦੀ ਡਾਟ ਕਾਮ ਰਾਹੀਂ ਮੇਜਰ ਨਾਲ ਗੱਲ ਕਰਦੀ ਸੀ। ਇਸ ਸਾਲ ਫਰਵਰੀ 'ਚ ਉਸ ਦੇ ਜਨਮ ਦਿਨ 'ਤੇ ਮੇਜਰ ਨੇ ਲੜਕੀ ਨੂੰ ਬਠਿੰਡਾ ਦੇ ਇੱਕ ਨਿੱਜੀ ਹੋਟਲ 'ਚ ਬੁਲਾਕੇ ਉਸ ਨਾਲ ਸਰੀਰਕ ਸਬੰਧ ਬਣਾਏ ਤੇ ਵਿਆਹ ਦੀ ਗੱਲ ਕੀਤੀ।
ਇਸ ਤੋਂ ਬਾਅਦ ਮੇਜਰ ਨੇ ਉਸ ਨੂੰ ਜਲੰਧਰ ਦੇ ਇੱਕ ਨਿੱਜੀ ਹੋਟਲ 'ਚ ਬੁਲਾਇਆ ਤੇ ਉਥੇ ਵੀ ਸਰੀਰਕ ਸਬੰਧ ਬਣਾਏ। ਜਦੋਂ ਲੜਕੀ ਗਰਭਵਤੀ ਹੋ ਗਈ ਤਾਂ ਉਸ ਨੇ ਮੇਜਰ ਨੂੰ ਉਸ ਨਾਲ ਵਿਆਹ ਕਰਨ ਲਈ ਕਿਹਾ ਪਰ ਉਸ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਲੜਕੀ ਮੇਜਰ ਦੇ ਘਰ ਗਈ, ਜਿੱਥੇ ਉਨ੍ਹਾਂ ਦਾ ਬਹੁਤ ਝਗੜਾ ਹੋਇਆ।
ਲੜਾਈ ਤੋਂ ਬਾਅਦ ਮੇਜਰ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਲੜਕੀ ਨੇ ਭਾਰਗੋ ਕੈਂਪ ਥਾਣੇ ਵਿੱਚ ਆ ਕੇ ਸ਼ਿਕਾਇਤ ਦਰਜ ਕਰਵਾਈ, ਜਿਸ ’ਤੇ ਪੁਲਿਸ ਨੇ ਤਿੰਨ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕੱਲ੍ਹ ਮੇਜਰ ਨੂੰ ਗ੍ਰਿਫ਼ਤਾਰ ਕਰਕੇ ਜਲੰਧਰ ਲਿਆ ਕੇ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।