Jalandhar: ਜਲੰਧਰ 'ਚ ਪਿਓ-ਪੁੱਤਰ ਦੀ ਸ਼ੱਕੀ ਹਾਲਤ 'ਚ ਮੌਤ, ਅੰਗੀਠੀ ਜਲਾ ਕੇ ਸੌਂ ਰਿਹਾ ਸੀ ਪਰਿਵਾਰ, ਰਿਸ਼ਤੇਦਾਰ ਦੀ ਹਾਲਤ ਗੰਭੀਰ
ਹਾਸਲ ਜਾਣਕਾਰੀ ਅਨੁਸਾਰ ਹਾਦਸੇ ਦਾ ਪਤਾ ਉਸ ਸਮੇਂ ਲੱਗਾ ਜਦੋਂ ਗੁਆਂਢੀ ਉਨ੍ਹਾਂ ਦੇ ਘਰ ਪਹੁੰਚਿਆ। ਤਿੰਨੋਂ ਮਿਸਤਰੀ ਦਾ ਕੰਮ ਕਰਦੇ ਸਨ। ਜਦੋਂ ਤਿੰਨਾਂ ਦੇ ਕੰਮ 'ਤੇ ਜਾਣ ਦਾ ਸਮਾਂ ਹੋਇਆ ਤਾਂ ਉਹ ਉੱਠੇ ਹੀ ਨਹੀਂ।
Jalandhar News: ਜਲੰਧਰ ਛਾਉਣੀ ਦੇ ਮੁਹੱਲਾ ਨੰਬਰ 20 ਦੇ ਨਾਲ ਲੱਗਦੀ ਧੱਕਾ ਕਲੋਨੀ 'ਚ ਪਿਓ-ਪੁੱਤ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਉਨ੍ਹਾਂ ਦੇ ਇੱਕ ਰਿਸ਼ਤੇਦਾਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤਿੰਨੋਂ ਜਣੇ ਰਾਤ ਨੂੰ ਅੰਗੀਠੀ ਬਾਲ ਕੇ ਸੁੱਤੇ ਸਨ। ਮੰਨਿਆ ਜਾ ਰਿਹਾ ਹੈ ਕਿ ਜ਼ਹਿਰੀਲੇ ਧੂੰਏਂ ਕਾਰਨ ਪਿਓ-ਪੁੱਤ ਦੀ ਮੌਤ ਹੋਈ ਹੈ।
ਮ੍ਰਿਤਕਾਂ ਦੀ ਪਛਾਣ ਰਾਮ ਬਾਲੀ ਮੋਚੀ (50) ਤੇ ਉਸ ਦੇ ਪੁੱਤਰ ਨਵੀਨ ਕੁਮਾਰ (24) ਵਜੋਂ ਹੋਈ ਹੈ। ਚਚੇਰੇ ਭਰਾ ਰਾਜੇਸ਼ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਅਨੁਸਾਰ ਹਾਦਸੇ ਦਾ ਪਤਾ ਉਸ ਸਮੇਂ ਲੱਗਾ ਜਦੋਂ ਗੁਆਂਢੀ ਉਨ੍ਹਾਂ ਦੇ ਘਰ ਪਹੁੰਚਿਆ। ਤਿੰਨੋਂ ਮਿਸਤਰੀ ਦਾ ਕੰਮ ਕਰਦੇ ਸਨ। ਜਦੋਂ ਤਿੰਨਾਂ ਦੇ ਕੰਮ 'ਤੇ ਜਾਣ ਦਾ ਸਮਾਂ ਹੋਇਆ ਤਾਂ ਉਹ ਉੱਠੇ ਹੀ ਨਹੀਂ। ਗੁਆਂਢੀ ਉਨ੍ਹਾਂ ਨੂੰ ਲੈਣ ਉਨ੍ਹਾਂ ਦੇ ਘਰ ਪਹੁੰਚ ਗਿਆ। ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹ ਕੇ ਅੰਦਰ ਜਾ ਕੇ ਦੇਖਿਆ ਤਾਂ ਤਿੰਨੋਂ ਬੇਹੋਸ਼ ਪਏ ਸਨ।
ਰਾਜੇਸ਼ ਦੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਤਿੰਨੋਂ ਅੰਗੀਠੀ ਬਾਲ ਕੇ ਇੱਕੋ ਕਮਰੇ ਵਿੱਚ ਸੌਂ ਰਹੇ ਸਨ। ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਪਿਓ-ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਰਾਜੇਸ਼ ਨੂੰ ਇਲਾਜ ਲਈ ਪਿਮਸ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਕੈਂਟ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਚੁੱਲ੍ਹਾ ਤੇ ਹੋਰ ਸਮਾਨ ਬਰਾਮਦ ਕਰ ਲਿਆ ਹੈ। ਫਿਲਹਾਲ ਰਾਜੇਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਸੀਆਰਪੀਸੀ 174 ਦੇ ਤਹਿਤ ਕਾਰਵਾਈ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।