Jalandhar News: ਪਿਛਲੇ ਦਿਨੀਂ 114 ਸਾਲਾ ਐਥਲੀਟ ਫੌਜਾ ਸਿੰਘ ਦੀ ਮੌਤ ਹੋ ਗਈ ਸੀ, ਜਿਨ੍ਹਾਂ ਦਾ ਅੰਤਿਮ ਸਸਕਾਰ ਐਤਵਾਰ ਨੂੰ ਉਨ੍ਹਾਂ ਦੇ ਪਿੰਡ ਬਿਆਸ ਵਿੱਚ ਦੁਪਹਿਰ 12 ਵਜੇ ਕੀਤਾ ਜਾਵੇਗਾ। 114 ਸਾਲਾ ਫੌਜਾ ਸਿੰਘ ਨੂੰ ਸੋਮਵਾਰ ਨੂੰ ਚਿੱਟੀ ਫਾਰਚੂਨਰ ਨੇ ਟੱਕਰ ਮਾਰੀ ਸੀ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ।
ਉਨ੍ਹਾਂ ਦੇ ਕੁਝ ਪਰਿਵਾਰਕ ਮੈਂਬਰ ਵਿਦੇਸ਼ ਵਿੱਚ ਰਹਿੰਦੇ ਹਨ, ਜਿਨ੍ਹਾਂ ਦਾ ਇੰਤਜ਼ਾਰ ਹੋ ਰਿਹਾ ਸੀ, ਜਿਸ ਕਰਕੇ ਹਾਲੇ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਸੀ। ਇਸ ਬਾਰੇ ਉਨ੍ਹਾਂ ਦੇ ਪੁੱਤਰ ਹਰਵਿੰਦਰ ਸਿੰਘ ਨੇ ਖੁਦ ਦਿੱਤੀ ਹੈ।