ਜਲੰਧਰ: ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11 ਲੱਖ ਮੀਟ੍ਰਿਕ ਟਨ ਦੇ ਕਰੀਬ ਝੋਨੇ ਦੀ ਆਮਦ ਹੋਣ ਦੀ ਉਮੀਦ ਨਾਲ ਸ਼ਨੀਵਾਰ ਨੂੰ ਖਰੀਦ ਪ੍ਰਕਿਰਿਆ ਸ਼ੁਰੂ ਹੋ ਗਈ।ਸੀਜ਼ਨ ਲਈ ਖਰੀਦੀ ਗਈ ਫਸਲ ਦੀ ਪਹਿਲੀ ਢੇਰੀ ਪਿੰਡ ਗਿੱਲ ਦੇ ਰਸ਼ਪਾਲ ਸਿੰਘ ਨੇ ਸ਼ਹਿਰ ਨੇੜੇ ਨਵੀਂ ਅਨਾਜ ਮੰਡੀ ਵਿਖੇ ਲਿਆਂਦੀ ਸੀ। ਮਹਿਤਪੁਰ, ਭੋਗਪੁਰ, ਸ਼ਾਹਕੋਟ ਅਤੇ ਕਰਤਾਰਪੁਰ ਦੀਆਂ ਮੰਡੀਆਂ ਵਿੱਚ ਵੀ ਨਾਲੋ-ਨਾਲ ਖਰੀਦ ਸ਼ੁਰੂ ਹੋ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਸ਼ਨੀਵਾਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ ਅਤੇ ਵਾਅਦੇ ਮੁਤਾਬਕ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਤੁਰੰਤ ਕੀਤੀ ਜਾ ਰਹੀ ਹੈ। ਅਦਾਇਗੀ ਪ੍ਰਾਪਤ ਕਰਨ ਵਾਲੇ ਪਹਿਲੇ ਕਿਸਾਨ ਰਾਜਪੁਰਾ ਦੇ ਗੁਰਪ੍ਰੀਤ ਸਿੰਘ ਨੂੰ ਵਧਾਈ।
ਗੈਰ-ਕਾਨੂੰਨੀ ਤਰੀਕਿਆਂ ਨਾਲ ਦੂਜੇ ਰਾਜਾਂ ਤੋਂ ਝੋਨੇ ਦੀ ਫਸਲ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ 12 ਫਲਾਇੰਗ ਦਸਤੇ ਬਣਾਏ ਗਏ ਹਨ। ਇਹ ਦਸਤੇ ਜਲੰਧਰ ਛਾਉਣੀ, ਆਦਮਪੁਰ, ਭੋਗਪੁਰ, ਫਿਲੌਰ, ਨੂਰਮਹਿਲ, ਬਿਲਗਾ, ਗੁਰਾਇਆ, ਸ਼ਾਹਕੋਟ, ਲੋਹੀਆਂ ਖਾਸ, ਨਕੋਦਰ ਅਤੇ ਮਹਿਤਪੁਰ ਸਮੇਤ ਵੱਖ-ਵੱਖ ਮਾਰਕੀਟ ਕਮੇਟੀਆਂ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀ ਅਗਵਾਈ ਵਿੱਚ ਹੋਣਗੇ।
ਜਾਅਲੀ ਖਰੀਦ, ਗੈਰ-ਕਾਨੂੰਨੀ ਰੀਸਾਈਕਲਿੰਗ ਜਾਂ ਖਰੀਦਦਾਰੀ ਸਬੰਧੀ ਸ਼ਿਕਾਇਤ ਦਰਜ ਕਰਨ ਲਈ ਇਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ 78 ਰੈਗੂਲਰ ਮੰਡੀਆਂ ਹਨ। 28 ਦੇ ਕਰੀਬ ਆਰਜ਼ੀ ਖਰੀਦ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਹਲਕਾ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਅਤੇ ਜਲੰਧਰ ਪੱਛਮੀ ਦੇ ਵਿਧਾਇਕ ਰਮਨ ਅਰੋੜਾ ਨਾਲ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਡੀਸੀ ਨੇ ਕਿਹਾ ਕਿ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਲਈ ਬਾਰਦਾਨੇ ਦੀ ਕਾਫੀ ਉਪਲਬਧਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ