Jalandhar News: 48 ਕਿੱਲੋ ਹੈਰੋਇਨ ਦਾ ਮਾਮਲਾ,13 ਨਸ਼ਾ ਤਸਕਰ ਗ੍ਰਿਫ਼ਤਾਰ, 2 ਕਾਰਾਂ-ਟਰੱਕ ਬਰਾਮਦ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰਾ ਸਿੰਡੀਕੇਟ ਪਾਕਿਸਤਾਨ, ਅਫ਼ਗ਼ਾਨਿਸਤਾਨ, ਈਰਾਨ, ਤੁਰਕੀ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।
Punjab News: ਜਲੰਧਰ ਤੋਂ ਸ਼ਨੀਵਾਰ ਨੂੰ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਕਤ ਮਾਮਲੇ ਵਿੱਚ ਥਾਣਾ ਸਿਟੀ ਪੁਲਿਸ ਨੇ 84 ਲੱਖ ਰੁਪਏ ਦੀ ਨਸ਼ੀਲੇ ਪਦਾਰਥ, ਇੱਕ ਟਰੱਕ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ। ਨਾਲ ਹੀ ਉਕਤ ਸਿੰਡੀਕੇਟ ਨਾਲ ਜੁੜੇ ਕਰੀਬ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸਾਰੇ ਮੁਲਜ਼ਮ ਨਸ਼ੇ ਦੀ ਖਰੀਦ ਤੋਂ ਲੈ ਕੇ ਹਵਾਲਾ ਨੈੱਟਵਰਕ ਰਾਹੀਂ ਵਿਦੇਸ਼ਾਂ ਵਿੱਚ ਪੈਸੇ ਭੇਜਣ ਤੱਕ ਦੀਆਂ ਸਾਰੀਆਂ ਕਾਰਵਾਈਆਂ ਵਿੱਚ ਸ਼ਾਮਲ ਸਨ। ਫਿਲਹਾਲ ਸਾਰੇ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨਗੇ।
ਦੱਸ ਦੇਈਏ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ।
Jalandhar's Commissionerate Police scores big in anti-drug efforts!
— DGP Punjab Police (@DGPPunjabPolice) May 12, 2024
Acting on the forward and backward linkages of 48 Kg Heroin case, Additional seizure of ₹ 84 lakhs drug money made along with luxury vehicles & a truck from 13 syndicate members arrested, they were involved in… pic.twitter.com/umDQETpPod
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰਾ ਸਿੰਡੀਕੇਟ ਪਾਕਿਸਤਾਨ, ਅਫ਼ਗ਼ਾਨਿਸਤਾਨ, ਈਰਾਨ, ਤੁਰਕੀ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।
ਮੁਲਜ਼ਮਾਂ ਨੂੰ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਵਾਈ-ਪੁਆਇੰਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਪੁਲੀਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।