ਪੜਚੋਲ ਕਰੋ

Jalandhar News: 14 ਸਾਲਾ ਲੜਕੇ ਦੀ ਓਵਰਡੋਜ਼ ਨਾਲ ਗਈ ਜਾਨ, ਪਰਿਵਾਰ ਤੋਂ ਪੁਲਿਸ ਨੇ ਜ਼ਬਰਦਸਤੀ ਲਿਖਵਾਇਆ ਕੁਦਰਤੀ ਮੌਤ, ਸਾਬਕਾ ਆਪ ਵਿਧਾਇਕ ਦਾ ਦਾਅਵਾ

ਸ਼ੀਤਲ ਅੰਗੁਰਾਲ ਨੇ ਅੱਗੇ ਕਿਹਾ- ਜੇਕਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਫੜਨ ਲਈ ਇੰਨਾ ਜ਼ੋਰ ਲਗਾਇਆ ਹੁੰਦਾ ਤਾਂ ਇਹ ਦਿਨ ਨਾ ਦੇਖਣੇ ਪੈਂਦੇ। ਸਾਡੀ ਮੰਗ ਹੈ ਕਿ ਉਕਤ ਇਲਾਕੇ ਦੇ ਐੱਸਐੱਚਓ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਕਾਰਵਾਈ ਕੀਤੀ ਜਾਵੇ।

Punjab News: ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (Sheetal Angral) ਨੇ ਜਲੰਧਰ ਦੇ ਭਾਰਗਵ ਨਗਰ ਵਿੱਚ ਇੱਕ ਬੱਚੇ ਦੀ ਮੌਤ ਨੂੰ ਨਸ਼ੇ ਦੀ ਓਵਰਡੋਜ਼ ਕਰਾਰ ਦਿੰਦਿਆਂ ਭਾਰਗਵ ਕੈਂਪ ਥਾਣੇ ਦੇ SHO ’ਤੇ ਗੰਭੀਰ ਦੋਸ਼ ਲਾਏ ਹਨ। ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਬੱਚੇ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਪਰ ਪੁਲਿਸ ਨੇ ਦਬਾਅ ਪਾਕੇ ਪਰਿਵਾਰ ਤੋਂ ਕੁਦਰਤੀ ਮੌਤ ਲਿਖਵਾਇਆ ਹੈ।

ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਭਾਰਗਵ ਕੈਂਪ ਥਾਣੇ ਦੇ ਐਸਐਚਓ ਸੁਖਵੰਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ। SHO ਸੁਖਵੰਤ ਸਿੰਘ ਨੇ ਕਿਹਾ- ਕੋਈ ਕਿਸ ਨੂੰ ਕੀ ਕਹਿੰਦਾ ਹੈ, ਇਹ ਉਨ੍ਹਾਂ 'ਤੇ ਨਿਰਭਰ ਕਰਦਾ ਹੈ। ਜੇ ਅਜਿਹਾ ਕੁਝ ਹੁੰਦਾ ਤਾਂ ਪੋਸਟ ਮਾਰਟਮ ਕਰਵਾਇਆ ਜਾਣਾ ਸੀ ਪਰ ਪਰਿਵਾਰ ਨੇ ਅਜਿਹਾ ਕੁਝ ਨਹੀਂ ਕਿਹਾ। ਤੁਹਾਨੂੰ ਦੱਸ ਦੇਈਏ ਕਿ ਇਸ ਪੂਰੀ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕੁਝ ਪੋਸਟ ਵੀ ਸਾਹਮਣੇ ਆਈਆਂ ਸਨ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ 14 ਸਾਲ ਦੇ ਬੱਚੇ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

ਸ਼ੀਤਲ ਅੰਗੁਰਾਲ ਨੇ ਕੀ ਕਿਹਾ ?

ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਕਿਹਾ- ਨਸ਼ੇ ਕਾਰਨ 14 ਸਾਲ ਦਾ ਬੱਚਾ ਇਸ ਦੁਨੀਆਂ ਤੋਂ ਚਲਾ ਗਿਆ। ਇਸ 'ਤੇ ਅੱਜ ਮੈਂ ਇਲਾਕਾ ਮੰਤਰੀ ਮਹਿੰਦਰ ਭਗਤ ਨੂੰ ਸਵਾਲ ਕਰਨਾ ਚਾਹੁੰਦਾ ਹਾਂ ਕਿ ਉਹ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਏ ਸਨ, ਅੱਜ ਉਨ੍ਹਾਂ ਵਾਅਦਿਆਂ ਦਾ ਕੀ ਹੋਇਆ।

ਬੱਚੇ ਦੀ ਮੌਤ ’ਤੇ ਜਦੋਂ ਕਈ ਆਗੂਆਂ ਨੇ ਆਵਾਜ਼ ਬੁਲੰਦ ਕੀਤੀ ਤਾਂ ਪੁਲਿਸ ਨੇ ਉਨ੍ਹਾਂ ’ਤੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀਆਂ ਧਮਕੀਆਂ ਦਿੱਤੀਆਂ ਤੇ ਉਨ੍ਹਾਂ ਤੋਂ ਸਾਂਝੀ ਕੀਤੀ ਵੀਡੀਓ ਵੀ ਡਿਲੀਟ ਕਰਵਾਈ ਗਈ ਹੈ ਪਰ ਮੈਂ ਆਪਣੀ ਵੀਡੀਓ ਡਿਲੀਟ ਨਹੀਂ ਕਰਾਂਗਾ

ਸ਼ੀਤਲ ਅੰਗੁਰਲਾ ਨੇ ਅੱਗੇ ਕਿਹਾ- ਬੱਚੇ ਦੀ ਮੌਤ ਨਾਲ ਪਰਿਵਾਰ ਦਾ ਦੁੱਖ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਭਾਰਗਵ ਕੈਂਪ ਥਾਣੇ ਦੇ ਐੱਸਐੱਚਓ ਸੁਖਵੰਤ ਸਿੰਘ ਆਪਣੇ ਚਾਰ ਮੁਲਾਜ਼ਮਾਂ ਨਾਲ ਉਨ੍ਹਾਂ ਦੇ ਘਰ ਪਹੁੰਚੇ ਤੇ ਜ਼ਬਰਦਸਤੀ ਇਹ ਲਿਖਵਾਉਣ ਲਈ ਮਜਬੂਰ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਨਹੀਂ ਸਗੋਂ ਬੀਮਾਰੀ ਕਾਰਨ ਹੋਈ ਹੈ। ਮੈਂ ਪੁਲਿਸ ਕਮਿਸ਼ਨਰ ਨੂੰ ਬੇਨਤੀ ਕਰਦਾ ਹਾਂ ਕਿ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇ।

ਸ਼ੀਤਲ ਅੰਗੁਰਾਲ ਨੇ ਅੱਗੇ ਕਿਹਾ- ਜੇਕਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਫੜਨ ਲਈ ਇੰਨਾ ਜ਼ੋਰ ਲਗਾਇਆ ਹੁੰਦਾ ਤਾਂ ਇਹ ਦਿਨ ਨਾ ਦੇਖਣੇ ਪੈਂਦੇ। ਸਾਡੀ ਮੰਗ ਹੈ ਕਿ ਉਕਤ ਇਲਾਕੇ ਦੇ ਐੱਸਐੱਚਓ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਕਾਰਵਾਈ ਕੀਤੀ ਜਾਵੇ।

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget