Crime News: ਜਲੰਧਰ 'ਚ 16 ਸਾਲਾ ਕੁੜੀ ਨਾਲ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਕਈ ਵਾਰ ਬਣਾਏ ਸਰੀਰਕ ਸਬੰਧ
Crime News: ਲੜਕੀ ਦੋਸ਼ੀ ਤੋਂ ਡਰੀ ਹੋਈ ਸੀ, ਕਿਉਂਕਿ ਉਸ ਦੀ ਵੀਡੀਓ ਉਕਤ ਦੋਸ਼ੀ ਕੋਲ ਸੀ ਜਿਸ ਕਾਰਨ ਉਹ ਆਪਣੀ ਮਾਂ ਨੂੰ ਕੋਈ ਗੱਲਾਂ ਨਹੀਂ ਦੱਸ ਰਹੀ ਸੀ। ਪਰਿਵਾਰ ਵਾਲਿਆਂ ਨੇ ਲੜਕੀ 'ਤੇ ਦਬਾਅ ਪਾਇਆ ਤਾਂ ਉਸ ਨੇ ਆਪਣੀ ਪੂਰੀ ਕਹਾਣੀ ਦੱਸੀ।
![Crime News: ਜਲੰਧਰ 'ਚ 16 ਸਾਲਾ ਕੁੜੀ ਨਾਲ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਕਈ ਵਾਰ ਬਣਾਏ ਸਰੀਰਕ ਸਬੰਧ 16 year old girl raped in Jalandhar accused absconding Crime News: ਜਲੰਧਰ 'ਚ 16 ਸਾਲਾ ਕੁੜੀ ਨਾਲ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਕਈ ਵਾਰ ਬਣਾਏ ਸਰੀਰਕ ਸਬੰਧ](https://feeds.abplive.com/onecms/images/uploaded-images/2024/06/03/86f265cce037ee7c9c500e8bf622d04c1717382744312785_original.avif?impolicy=abp_cdn&imwidth=1200&height=675)
Crime News: ਜਲੰਧਰ 'ਚ 16 ਸਾਲਾ ਨਾਬਾਲਗ ਨਾਲ ਬਲਾਤਕਾਰ ਕਰਕੇ ਉਸ ਦਾ ਵੀਡੀਓ ਬਣਾਇਆ ਗਿਆ ਜਿਸ ਤੋਂ ਬਾਅਦ ਵੀਡੀਓ ਵਾਇਰਲ ਕਰਨ ਦੇ ਨਾਂਅ 'ਤੇ ਦੋਸ਼ੀ ਨੇ ਲੜਕੀ ਨਾਲ ਕਈ ਵਾਰ ਬਲਾਤਕਾਰ ਕੀਤਾ। ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮੁਲਜ਼ਮ ਆਯੂਸ਼ ਖ਼ਿਲਾਫ਼ ਧਾਰਾ 376 (ਬਲਾਤਕਾਰ) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਵੇਗੀ।
ਜਾਣਕਾਰੀ ਮੁਤਾਬਕ, ਸ਼ਨੀਵਾਰ ਨੂੰ ਉਕਤ 16 ਸਾਲਾ ਲੜਕੀ ਦੀ ਮੈਡੀਕਲ ਜਾਂਚ ਕੀਤੀ ਗਈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਲੜਕੀ 8ਵੀਂ ਜਮਾਤ ਦੀ ਵਿਦਿਆਰਥਣ ਹੈ। ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ 16 ਸਾਲਾ ਲੜਕੀ ਨੇ ਦੱਸਿਆ ਕਿ ਲੜਕੀ ਪਿਛਲੇ ਕਈ ਦਿਨਾਂ ਤੋਂ ਘਰ 'ਚ ਪ੍ਰੇਸ਼ਾਨੀ 'ਚ ਰਹਿ ਰਹੀ ਸੀ। ਪਰਿਵਾਰ ਵਾਲਿਆਂ ਨੇ ਲੜਕੀ ਨੂੰ ਕਈ ਵਾਰ ਪੁੱਛਿਆ ਕਿ ਕੀ ਹੋਇਆ ਹੈ ਪਰ ਕੁੜੀ ਨੇ ਕੁਝ ਨਾ ਦੱਸਿਆ।
ਲੜਕੀ ਦੋਸ਼ੀ ਤੋਂ ਡਰੀ ਹੋਈ ਸੀ, ਕਿਉਂਕਿ ਉਸ ਦੀ ਵੀਡੀਓ ਉਕਤ ਦੋਸ਼ੀ ਕੋਲ ਸੀ ਜਿਸ ਕਾਰਨ ਉਹ ਆਪਣੀ ਮਾਂ ਨੂੰ ਕੋਈ ਗੱਲਾਂ ਨਹੀਂ ਦੱਸ ਰਹੀ ਸੀ। ਪਰਿਵਾਰ ਵਾਲਿਆਂ ਨੇ ਲੜਕੀ 'ਤੇ ਦਬਾਅ ਪਾਇਆ ਤਾਂ ਉਸ ਨੇ ਆਪਣੀ ਪੂਰੀ ਕਹਾਣੀ ਦੱਸੀ। ਪਰਿਵਾਰ ਲੜਕੀ ਨੂੰ ਲੈ ਕੇ ਬਸਤੀ ਬਾਵਾ ਖੇਲ ਥਾਣੇ ਪਹੁੰਚ ਗਿਆ। ਪੁਲਿਸ ਨੇ ਤੁਰੰਤ ਲੜਕੀ ਦਾ ਮੈਡੀਕਲ ਕਰਵਾਇਆ ਅਤੇ ਮਾਮਲਾ ਦਰਜ ਕਰ ਲਿਆ।
ਪੀੜਤਾ ਨੇ ਦੱਸਿਆ ਕਿ 3 ਮਹੀਨੇ ਪਹਿਲਾਂ ਦੋਸ਼ੀ ਨੇ ਉਸ ਨਾਲ ਘਿਨਾਉਣੀ ਹਰਕਤ ਕੀਤੀ ਸੀ। ਇਸ ਦੀ ਵੀਡੀਓ ਬਣਾਈ ਗਈ ਸੀ। ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਦਾ ਸਰੀਰਕ ਸ਼ੋਸ਼ਣ ਕਰ ਰਿਹਾ ਸੀ। ਪੁਲਿਸ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)