ਜਲੰਧਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 17 ਉਮੀਦਵਾਰ ਨੌਕਰੀਆਂ ਲਈ ਸ਼ਾਰਟਲਿਸਟ ਕੀਤੇ ਗਏ।


ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ, ਟੀਮ ਲੀਜ਼ ਅਤੇ ਦੈਵਿਕ ਇਨੋਵੇਸ਼ਨਜ਼ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 24 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 17 ਉਮੀਦਵਾਰਾਂ ਨੂੰ ਨੌਕਰੀਆਂ ਲਈ ਸ਼ਾਰਟਲਿਸਟ ਕੀਤਾ ਗਿਆ।


     ਰਣਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਲਈ ਸਮੇਂ-ਸਮੇਂ ‘ਤੇ ਅਜਿਹੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਇਨਾਂ ਪਲੇਸਮੈਂਟ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕਰ ਸਕਦੇ ਹਨ ਅਤੇ ਦਫ਼ਤਰ ਦੇ ਹੈਲਪਲਾਈਨ ਨੰ. 90569-20100 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ