Punjab News: ਜਲੰਧਰ ਦੇ ਮਾਡਲ ਟਾਊਨ 'ਚ 17 ਸਾਲਾ ਲੜਕੇ ਨੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਇਲਾਕੇ 'ਚ ਹੜਕੰਪ ਮਚ ਗਿਆ ਹੈ ਕਿ ਪਰਿਵਾਰ ਵਾਲਿਆਂ ਨੇ ਬੱਚੇ ਨੂੰ PUBG ਗੇਮ ਖੇਡਣ ਤੋਂ ਮਨ੍ਹਾ ਕੀਤਾ ਸੀ, ਜਿਸ ਕਾਰਨ ਬੱਚੇ ਨੇ ਇਹ ਕਦਮ ਚੁੱਕਿਆ, ਪਰ ਜਲੰਧਰ ਪੁਲਿਸ ਦੇ ਏਸੀਪੀ ਹਰਜਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੈ, ਬੱਚਾ ਪਰਵਾਸੀ ਪਰਿਵਾਰ ਦਾ ਸੀ। ਉਹ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਸੀ। ਉਹ ਮਾਡਲ ਟਾਊਨ ਵਿੱਚ ਕਿਸੇ ਦੇ ਘਰ ਕੇਅਰਟੇਕਰ ਦਾ ਕੰਮ ਕਰਦਾ ਸੀ।


ਮ੍ਰਿਤਕ ਬੱਚੇ ਦੀ ਪਛਾਣ ਕਰਨਵੀਰ ਪੁਤਰ ਰਾਮਚੰਦਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਬੱਚੇ ਦੀ ਮੌਤ ਨਾਲ ਪਰਿਵਾਰ ਵਿੱਚ ਸੋਗ ਹੈ। ਜਲਦੀ ਹੀ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕਰੇਗੀ। ਕਿਹਾ ਜਾ ਰਿਹਾ ਹੈ ਕਿ ਮਾਂ ਦੀ ਝਿੜਕ ਤੋਂ ਤੰਗ ਆ ਕੇ ਬੱਚੇ ਨੇ ਖੁਦਕੁਸ਼ੀ ਕਰ ਲਈ। ਮਾਂ ਨੇ ਬੱਚੇ ਨੂੰ PUBG ਖੇਡਣ ਤੋਂ ਵਰਜਿਆ ਸੀ।


ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਰਨਵੀਰ ਦੇ ਪਿਤਾ ਰਾਮਚੰਦਰ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਬਤੌਰ ਲਾਈਨਮੈਨ ਕੰਮ ਕਰਦਾ ਹੈ। ਸਵੇਰੇ ਉਸ ਦਾ ਲੜਕਾ ਕਰਨਵੀਰ ਘਰ ਵਿੱਚ ਬੈਠਾ ਸੀ। ਕੁਝ ਸਮੇਂ ਬਾਅਦ ਉਸ ਨੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਵਾਲੇ ਤੁਰੰਤ ਬੱਚੇ ਨੂੰ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੇ ਦੀ ਮੌਤ ਕਾਰਨ ਪਰਿਵਾਰ 'ਚ ਮਾਤਮ ਦਾ ਮਾਹੌਲ ਹੈ। ਹਸਪਤਾਲ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।