ਪੰਜਾਬ ਵਿੱਚ ਪੁਲਿਸ ਵਿਭਾਗ ਵਿੱਚ ਭਰਤੀ ਕਰਵਾਉਣ ਦਾ ਇੱਕ ਵੱਡਾ ਨੈਕਸਸ ਚੱਲ ਰਿਹਾ ਸੀ। ਜਿਸ ਦੇ ਵਿੱਚ ਇੱਕੋ ਹੀ ਹਲਕੇ ਦੇ ਕਰੀਬ 35 ਨੌਜਵਾਨ ਫਸ ਗਏ ਅਤੇ ਏਜੰਟ ਨੇ ਉਹਨਾਂ ਕੋਲੋ  2 ਕਰੋੜ 58 ਲੱਖ ਰੁਪਏ ਲੁੱਟ ਲਏ। ਇਹ ਘਟਨਾ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ ਵਾਪਰੀ ਹੈ। ਇਹ ਰੈਕਟ ਦਾ ਪਤਾ ਲੱਗਣ 'ਤੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ।



ਮੁਕੇਰੀਆਂ ਪੁਲਿਸ ਨੇ ਭੋਲੇ ਭਾਲੇ ਨੌਜਵਾਨਾ ਨੂੰ ਪੰਜਾਬ ਪੁਲਿਸ ਵਿਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕਰੀਬ 30 ਤੋਂ 35 ਨੌਜਵਾਨਾਂ ਨਾਲ 2 ਕਰੋੜ 58 ਲੱਖ ਦੀ ਠੱਗੀ ਮਾਰਨ ਵਾਲੇ ਇੱਕ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਨਕਲੀ ਪੁਲਿਸ ਅਫਸਰ ਬਣ ਠੱਗੀਆਂ ਮਾਰਦੇ ਸਨ ਅਤੇ ਨੌਜਵਾਨਾਂ ਨੂੰ ਲੁੱਟਦੇ ਸਨ। 



ਇਸ ਸਬੰਧੀ ਜਾਣਕਾਰੀ ਕਰਦੇ ਹੋਏ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ. ਮੁਕੇਰੀਆਂ ਨੇ ਦੱਸਿਆ ਕਿ ਇਸ ਗੈਂਗ ਦਾ ਸਰਗਨਾ ਬਲਵਿੰਦਰ ਸਿੰਘ ਹੈ ਜੋ ਡੇਰਾ ਸੌਦਾ ਸੁਲਤਾਨਪੁਰ ਲੋਧੀ, ਜਿਲ੍ਹਾ ਕਪੂਰਥਲਾ ਦਾ ਰਹਿਣ ਵਾਲਾ ਹੈ। ਬਲਵਿੰਦਰ ਸਿੰਘ  ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਅਤੇ ਉਸ ਦਾ ਦੂਜਾ ਸਾਥੀ ਰੋਹਿਤ ਕੁਮਾਰ ਉਰਫ ਬਲਵੰਤ ਸਿੰਘ ਗਿੱਲ ਵਾਸੀ ਸਹਾਏਪੁਰ ਥਾਣਾ ਡਵੀਜਨ ਨੰਬਰ 07 ਜਲੰਧਰ ਜੋ ਆਪਣੇ ਆਪ ਨੂੰ ਵਿਜੀਲੈਂਸ ਦਾ ਡੀ.ਐਸ.ਪੀ ਦੱਸਦਾ ਸੀ।


ਇਸ ਗਰੋਹ ਦੇ ਹੋਰ ਮੈਂਬਰ ਹਰਜੀਤ ਸਿੰਘ ਵਾਸੀ ਸਹਾਏਪੁਰ ਥਾਣਾ ਬਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਬਲਵੀਰ ਸਿੰਘ ਉਰਫ ਸ਼ੀਵਾ ਵਾਸੀ ਦੇਵਾ ਕਲੋਨੀ, ਮੁਕੇਰੀਆਂ ਜੋ ਵੀ ਆਪਣੇ ਆਪ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮ ਦੱਸਦੇ ਸਨ। ਇਹਨਾਂ ਸਾਰਿਆਂ ਨੂੰ ਮੁਕੇਰੀਆਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ।


ਇਸ ਗੈਂਗ ਨੇ ਮੁਕੇਰੀਆਂ ਇਲਾਕੇ ਦੇ ਕਰੀਬ ਤਿੰਨ ਦਰਜਨ ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿੱਚ ਸਿਪਾਹੀ ਭਰਤੀ ਕਰਾਉਣ ਦੇ ਨਾਮ 'ਤੇ ਕਰੀਬ 2 ਕਰੋੜ 58 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਗਰੋਹ ਵੱਲੋਂ ਭੋਲੇ ਭਾਲੇ ਨੌਜਵਾਨਾ ਨੂੰ ਪੰਜਾਬ ਪੁਲਿਸ ਦੇ ਸਿਪਾਹੀ ਰੈਂਕ ਦੇ ਜਾਅਲੀ ਆਈ.ਡੀ ਕਾਰਡ ਅਤੇ ਜੁਆਨਿੰਗ ਲੈਟਰ ਬਣਾ ਕੇ ਪੁਲਿਸ ਦੀਆਂ ਵਰਦੀਆਂ ਪਵਾ ਕੇ ਆਰਮੀ ਦੀ ਦੁਸ਼ਹਿਰਾ ਗਰਾਉਡ ਜਲੰਧਰ ਅਤੇ ਅੰਮ੍ਰਿਤਸਰ ਅਤੇ ਫਿਲੋਰ ਕਿਰਾਏ ਦੇ ਕਮਰੇ ਲੈ ਕੇ ਟਰੇਨਿੰਗ ਕਰਵਾਉਂਦੇ ਸਨ। ਨੌਜਵਾਨਾਂ ਦੇ ਬੈਕ ਦੇ ਅਕਾਉਟ ਖੁੱਲਵਾ ਕੇ ਉਸ ਵਿੱਚ 2-3 ਮਹੀਨੇ ਦੀ ਤਨਖਾਹ 8 ਤੋਂ 10 ਹਜਾਰ ਰੁਪਏ ਪਾਉਂਦੇ ਸਨ।