ਗੁਰੂਘਰ ਵਿੱਚ ਚੱਲੀਆਂ ਕਿਰਪਾਨਾਂ, 4 ਜ਼ਖ਼ਮੀ, ਕਮੇਟੀ 'ਤੇ ਕਾਬਜ਼ ਹੋਣ ਦਾ ਮਾਮਲਾ
ਇਹ ਖੂਨੀ ਝਗੜਾ ਤੜਕਸਾਰ ਹੋਇਆ ਜਿਸ ਵਿੱਚ ਦੋਵਾਂ ਧਿਰਾਂ ਨੇ ਇੱਕ ਦੂਜੇ ਉਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਅਨੁਸਾਰ ਦੋਵਾਂ ਦਾ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਤੇ ਇਨ੍ਹਾਂ ਦਾ ਹਾਈਕੋਰਟ ਵਿੱਚ ਵੀ ਕੇਸ ਚੱਲ ਰਿਹਾ ਹੈ।
Jalandhar News: ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬਾਵੀਆ ਸਾਹਿਬ ਵਿੱਚ ਦੋ ਧਿਰਾਂ ਵਿੱਚ ਖ਼ੂਨੀ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 4 ਲੋਕ ਜ਼ਖ਼ਮੀ ਹੋ ਗਏ ਹਨ। ਇਹ ਸਾਰਾ ਝਗੜਾ ਗੁਰੂਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਿਆ ਹੈ।।
ਤਲਵਾਰਾਂ ਨਾਲ ਕੀਤਾ ਕਾਤਲਾਨਾ ਹਮਲਾ
ਜਾਣਕਾਰੀ ਮੁਤਾਬਕ ਇਹ ਖੂਨੀ ਝਗੜਾ ਤੜਕਸਾਰ ਹੋਇਆ ਜਿਸ ਵਿੱਚ ਦੋਵਾਂ ਧਿਰਾਂ ਨੇ ਇੱਕ ਦੂਜੇ ਉਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਅਨੁਸਾਰ ਦੋਵਾਂ ਦਾ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਤੇ ਇਨ੍ਹਾਂ ਦਾ ਹਾਈਕੋਰਟ ਵਿੱਚ ਵੀ ਕੇਸ ਚੱਲ ਰਿਹਾ ਹੈ। ਅੱਜ ਸਵੇਰੇ ਅਰਦਾਸ ਦੇ ਸਮੇਂ ਉਨ੍ਹਾਂ ਦੀ ਆਪਸ ਵਿੱਚ ਲੜਾਈ ਹੋ ਗਈ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੈ, ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ
ਦੱਸ ਦਈਏ ਕਿ ਕਿ ਕਪੂਰਥਲਾ ਦੇ ਅੰਮ੍ਰਿਤਸਰ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਬਾਵੀਆਂ ਸਾਹਿਬ 'ਚ ਪਿਛਲੇ ਕਾਫੀ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਪਿਛਲੇ ਦਿਨੀਂ ਸੇਵਾ ਦੀ ਜ਼ਿੰਮੇਵਾਰੀ ਤਰੁਣਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਨੂੰ ਸੌਂਪੀ ਗਈ। ਇਸ ਦੌਰਾਨ ਇਨ੍ਹਾਂ ਦੋਵਾਂ ਧਿਰਾਂ ਦਾ ਆਪਸੀ ਵਿਵਾਦ ਵਧ ਗਿਆ ਜਿਸ ਤੋਂ ਬਾਅਦ ਉਨ੍ਹਾਂ ਵਿੱਚ ਹੁਣ ਖ਼ੂਨੀ ਤਕਰਾਰ ਹੋ ਗਿਆ ਹੈ। ਇਨ੍ਹਾਂ ਦੋਵਾਂ ਧਿਰਾਂ ਦੀ ਆਪਣੀ ਲੜਾਈ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ ਜਿਸ ਦੇ ਆਧਾਰ ਉੱਤੇ ਪੁਲਿਸ ਮੁਲਾਜ਼ਮਾਂ ਨੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਹਾਲਤ ਗੰਭੀਰ ਤਾਂ ਅੰਮ੍ਰਿਤਸਰ ਕੀਤਾ ਰੈਫ਼ਰ
ਜ਼ਿਕਰ ਕਰ ਦਈਏ ਕਿ ਜ਼ਖ਼ਮੀਆਂ ਵਿੱਚ ਕਮਲਜੀਤ ਸਿੰਘ (ਗਿੰਨੀ ਬਾਵਾ), ਮਨਜੀਤ ਬਹਾਦਰ ਸਿੰਘ ਬਾਵਾ, ਦਵਿੰਦਰ ਕੌਰ ਅਤੇ ਸਿਮਰਨਜੀਤ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਗਿੰਨੀ ਬਾਵਾ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।