ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ! 5 ਗ਼ੈਰ ਕਾਨੂੰਨੀ ਹਥਿਆਰਾਂ ਤੇ ਹਰੈਇਨ ਸਮੇਤ 2 ਨਾਮੀ ਗੈਂਗਸਟਰ ਗ੍ਰਿਫ਼ਤਾਰ, ਦੋਵਾਂ ਵਿਰੁੱਧ ਪਹਿਲਾਂ ਵੀ 27 ਮਾਮਲੇ ਦਰਜ
ਜਲੰਧਰ ਵਿੱਚ ਪੁਲਿਸ ਨੇ ਗੈਂਗਸਟਰ ਫਤਿਹ ਗਿਆਨੀ ਅਤੇ ਉਸਦੇ ਸਾਥੀ ਨੂੰ 5 ਗੈਰ-ਕਾਨੂੰਨੀ ਹਥਿਆਰਾਂ ਅਤੇ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ ਹੈ।
Punjab News: ਜਲੰਧਰ ਵਿੱਚ ਪੁਲਿਸ ਨੇ ਗੈਂਗਸਟਰ ਫਤਿਹ ਗਿਆਨੀ ਅਤੇ ਉਸਦੇ ਸਾਥੀ ਨੂੰ 5 ਗੈਰ-ਕਾਨੂੰਨੀ ਹਥਿਆਰਾਂ ਅਤੇ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ (ਆਈਪੀਐਸ) ਦੇ ਨਿਰਦੇਸ਼ਾਂ 'ਤੇ, ਸੀਆਈਏ ਸਟਾਫ ਜਲੰਧਰ ਦੀ ਟੀਮ ਨੇ ਬਦਨਾਮ 'ਫਤਿਹ ਗਰੁੱਪ' ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਨੇ ਕਿਹਾ - ਇਹ ਕਾਰਵਾਈ ਹਾਲ ਹੀ ਵਿੱਚ ਦਰਜ ਕੀਤੀ ਗਈ ਇੱਕ ਐਫਆਈਆਰ ਦੇ ਆਧਾਰ 'ਤੇ ਕੀਤੀ ਗਈ ਹੈ। ਐਫਆਈਆਰ ਥਾਣਾ ਡਿਵੀਜ਼ਨ ਨੰਬਰ 2 ਵਿੱਚ ਦਰਜ ਕੀਤੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਉਰਫ਼ ਗਿਆਨੀ ਤੇ ਅਮਨ ਉਰਫ਼ ਅਮਨਾ ਵਾਸੀ ਬਾਬਾ ਕਾਹਨ ਦਾਸ ਨਗਰ, ਬਸਤੀ ਬਾਵਾ ਖੇਲ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਸਿਟੀ ਇੰਚਾਰਜ ਸੁਰਿੰਦਰ ਸਿੰਘ ਕੰਜੋਬ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਟੇਲ ਚੌਕ ਨੇੜੇ ਉਪਰੋਕਤ ਮੁਲਜ਼ਮਾਂ ਦੀ ਗਤੀਵਿਧੀ ਦੇਖੀ ਗਈ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਐਤਵਾਰ ਨੂੰ ਉਪਰੋਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਹਥਿਆਰ ਬਰਾਮਦ ਕੀਤੇ। ਦੋ ਦਿਨਾਂ ਦੀ ਪੁੱਛਗਿੱਛ ਤੋਂ ਬਾਅਦ, ਹੁਣ ਤੱਕ ਮੁਲਜ਼ਮਾਂ ਤੋਂ 4 ਗ਼ੈਰ-ਕਾਨੂੰਨੀ ਪਿਸਤੌਲ (.32 ਬੋਰ) ਤੇ 8 ਜ਼ਿੰਦਾ ਕਾਰਤੂਸ, 1 ਗ਼ੈਰ-ਕਾਨੂੰਨੀ ਪਿਸਤੌਲ (.45 ਬੋਰ) ਅਤੇ 2 ਜ਼ਿੰਦਾ ਕਾਰਤੂਸ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇੰਚਾਰਜ ਸੁਰਿੰਦਰ ਸਿੰਘ ਕੰਜੋਬ ਨੇ ਕਿਹਾ - ਕਰਨਪ੍ਰੀਤ ਉਰਫ਼ ਫਤਿਹ ਵਿਰੁੱਧ 16 ਮਾਮਲੇ ਦਰਜ ਹਨ, ਜਦੋਂ ਕਿ ਅਮਨ ਉਰਫ਼ ਅਮਨਾ ਵਿਰੁੱਧ ਐਨਡੀਪੀਐਸ, ਅਸਲਾ ਐਕਟ ਅਤੇ ਕਤਲ ਦੀ ਕੋਸ਼ਿਸ਼ ਤਹਿਤ 11 ਮਾਮਲੇ ਦਰਜ ਹਨ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਪੁਲਿਸ ਗਿਰੋਹ ਦੇ ਬਾਕੀ ਮੈਂਬਰਾਂ ਅਤੇ ਸਪਲਾਈ ਨੈੱਟਵਰਕ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















