Jalandhar news: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 23 ਉਮੀਦਵਾਰਾਂ ਨੂੰ ਰੋਜ਼ਗਾਰ ਲਈ ਸ਼ਾਰਟਲਿਸਟ ਕੀਤਾ ਗਿਆ।  


ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ।


ਇਹ ਵੀ ਪੜ੍ਹੋ: Ludhiana News: ਅੰਗੀਠੀ ਸੇਕ ਰਹੇ ਪਰਿਵਾਰ ਨੂੰ ਚੜ੍ਹੀ ਜ਼ਹਿਰੀਲੀ ਗੈਸ, ਦੋ ਸਾਲ ਦੇ ਬੱਚੇ ਦੀ ਮੌਤ


ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਅੱਜ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ, ਐਚ.ਡੀ.ਐਫ.ਸੀ. ਬੈਂਕ, ਐਕਸਿਸ ਬੈਂਕ ਅਤੇ ਮੁਥੂਟ ਫਾਈਨਾਂਸ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 35 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 23 ਨੌਜਵਾਨ ਰੋਜ਼ਗਾਰ ਲਈ ਸ਼ਾਰਟਲਿਸਟ ਕੀਤੇ ਗਏ। 


ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


ਇਹ ਵੀ ਪੜ੍ਹੋ: Ludhiana news: ਸਾਵਧਾਨ! ਦਵਾਈ ਵੇਚਣ ਵਾਲਿਆਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਜਾਣਨ ਲਓ ਪੜ੍ਹੋ ਇਹ ਖ਼ਬਰ