Jalandhar News: ਜ਼ਿਲ੍ਹਾ ਜਲੰਧਰ ਅੰਦਰ ਹੜ੍ਹ ਕਾਰਨ ਹੁਣ ਤੱਕ 25 ਹਜ਼ਾਰ ਏਕੜ ਦੇ ਕਰੀਬ ਫਸਲ ਨੁਕਸਾਨੀ ਗਈ ਹੈ। ਸਤਲੁਜ ਦੇ ਧੁੱਸੀ ਬੰਨ੍ਹ ਵਿੱਚ ਕਾਸੂ ਮੰਡੀ ਨੇੜੇ ਪਏ ਦੂਜੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਹੜ੍ਹ ਦੀ ਮਾਰ ਹੇਠ ਆਏ ਕਈ ਪਿੰਡਾਂ ਵਿੱਚ ਅਜੇ ਵੀ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ।
ਡੀਸੀ ਦਫਤਰ ਜਲੰਧਰ ਦੇ ਦਫਤਰ ਅੰਕੜਿਆਂ ਅਨੂਸਾਰ ਜ਼ਿਲ੍ਹੇ ਵਿਚ 25000 ਏਕੜ ਫ਼ਸਲ ਹੜ੍ਹ ਦੀ ਮਾਰ ਹੇਠਾਂ ਆਈ ਹੈ ਤੇ ਕਈ ਥਾਵਾਂ ’ਤੇ ਅਜੇ ਵੀ ਪਾਣੀ ਭਰਿਆ ਹੋਣ ਕਾਰਨ ਉਥੇ ਦੁਆਰਾ ਖੇਤੀ ਸ਼ੁਰੂ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਇੱਕ ਹਫਤੇ ਤੱਕ ਉਥੋਂ ਦੇ ਹਾਲਾਤ ਵੀ ਠੀਕ ਹੋਣ ਦੀ ਸੰਭਾਵਨਾ ਹੈ।
ਉਧਰ, ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਵਿੱਚ ਬਲਾਕ ਆਦਮਪੁਰ, ਬਲਾਕ ਭੋਗਪੁਰ ਤੇ ਜਲੰਧਰ ਈਸਟ ਦੇ ਅਹੁਦੇਦਾਰਾਂ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਐਸਡੀਐਮ ਆਦਮਪੁਰ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਭੇਜਿਆ ਗਿਆ। ਐਸਡੀਐਮ ਦੀ ਗੈਰ ਹਾਜ਼ਰੀ ਵਿੱਚ ਤਹਿਸੀਲਦਾਰ ਸੁਖਵੀਰ ਕੌਰ ਨੇ ਮੰਗ ਪੱਤਰ ਲਿਆ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਤੇ ਜਿਨ੍ਹਾਂ ਦੇ ਘਰਾਂ ਦਾ ਨੁਕਸਾਨ ਹੋਇਆ ਹਰੇਕ ਘਰ ਨੂੰ ਪ੍ਰਤੀ ਘਰ ਘੱਟੋਂ ਘੱਟ 5 ਲੱਖ ਰੁਪਏ, ਦੁਕਾਨਦਾਰਾਂ ਦੇ ਹੋਏ ਨੁਕਸਾਨ ਲਈ 2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਪੰਜਾਹ ਹਜ਼ਾਰ ਰੁਪਏ ਪ੍ਰਤੀ ਪਸ਼ੂ ਤੁਰੰਤ ਜਾਰੀ ਕੀਤੇ ਜਾਣ।
ਹਾਸਲ ਜਾਣਕਾਰੀ ਅਨੁਸਾਰ ਪਿੰਡ ਮਹਿਰਾਜਵਾਲਾ, ਦਾਰੇਵਾਲ, ਬਾਊਪੁਰ ਤੇ ਅਲੀ ਕਲਾਂ ਸਣੇ ਹੋਰ ਪਿੰਡਾਂ ਵਿਚ ਹਾਲੇ ਵੀ ਪਾਣੀ ਭਰਿਆ ਹੋਇਆ ਹੈ। ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਰਾਤਾਂ ਜਾਗ ਕੇ ਪਹਿਰਾ ਦੇਣਾ ਪੈ ਰਿਹਾ ਹੈ ਤਾਂ ਕਿ ਹੋਰ ਜ਼ਿਆਦਾ ਪਾਣੀ ਉਨ੍ਹਾਂ ਦੇ ਪਿੰਡਾਂ ਵਿਚ ਆਉਣ ’ਤੇ ਲੋਕਾਂ ਨੂੰ ਸੁਚੇਤ ਕੀਤਾ ਜਾ ਸਕੇ।
ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਰੋਜ਼ਾਨਾ ਹੀ ਭਾਖੜਾ ਡੈਮ ’ਚੋਂ ਪਾਣੀ ਛੱਡਣ ਦੀਆਂ ਅਫਵਾਹਾਂ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ ਤੇ ਰਾਤਾਂ ਵੀ ਜਾਗ ਕੇ ਕੱਟ ਰਹੇ ਹਨ। ਹੜ੍ਹ ਪੀੜਤਾਂ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਰਿਸ਼ਤੇਦਾਰਾਂ ਦੇ ਘਰ ਰਹਿ ਰਹੇ ਹਨ ਤੇ ਪਾਣੀ ਘੱਟ ਹੋਣ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਵਾਪਸ ਆਪਣੇ ਘਰਾਂ ਨੂੰ ਪਰਤ ਸਕਣ।
ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਸਹਾਇਤਾ ਕਰਨ ਵਾਲੇ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ ਤੇ ਕਈ ਤਾਂ ਪਸ਼ੂਆਂ ਦੇ ਚਾਰੇ ਦਾ ਅਚਾਰ ਲੈ ਕੇ ਆ ਰਹੇ ਹਨ ਜੋ ਕਿ ਉਨ੍ਹਾਂ ਲਈ ਬਹੁਤ ਵੱਡੀ ਸਹਾਇਤਾ ਹੈ ਕਿਉਂਕਿ ਪਸ਼ੂਆਂ ਦੇ ਚਾਰੇ ਦਾ ਅਚਾਰ ਖਰਾਬ ਨਹੀਂ ਹੁੰਦਾ ਤੇ ਪਸ਼ੂ ਵੀ ਉਸ ਨੂੰ ਅਸਾਨੀ ਨਾਲ ਖਾ ਲੈਂਦੇ ਹਨ।
Jalandhar News: ਜਲੰਧਰ ਜ਼ਿਲ੍ਹੇ 'ਚ 25 ਹਜ਼ਾਰ ਏਕੜ ਫਸਲ ਤਬਾਹ, ਸਰਕਾਰ ਦੇਵੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ
ABP Sanjha
Updated at:
01 Aug 2023 10:24 AM (IST)
Edited By: shankerd
Jalandhar News: ਜ਼ਿਲ੍ਹਾ ਜਲੰਧਰ ਅੰਦਰ ਹੜ੍ਹ ਕਾਰਨ ਹੁਣ ਤੱਕ 25 ਹਜ਼ਾਰ ਏਕੜ ਦੇ ਕਰੀਬ ਫਸਲ ਨੁਕਸਾਨੀ ਗਈ ਹੈ। ਸਤਲੁਜ ਦੇ ਧੁੱਸੀ ਬੰਨ੍ਹ ਵਿੱਚ ਕਾਸੂ ਮੰਡੀ ਨੇੜੇ ਪਏ ਦੂਜੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ ਨਾ ਹੋਣ
Crops damage
NEXT
PREV
Published at:
01 Aug 2023 10:24 AM (IST)
- - - - - - - - - Advertisement - - - - - - - - -