ਪੜਚੋਲ ਕਰੋ

Action against Corruption: ਮੋਟਰ ਵਹੀਕਲ ਇੰਸਪੈਕਟਰ ਨਾਲ ਮਿਲੀਭੁਗਤ ਕਰਨ ਵਾਲੇ 3 ਭਗੌੜੇ ਏਜੰਟ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸਾਰੇ ਮੁਲਜ਼ਮਾਂ ਦੇ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਏ ਹਨ ਅਤੇ ਇਸ ਕੇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਇਹਨਾਂ ਨੂੰ ਡਾਟਾ ਮਾਹਿਰਾਂ ਕੋਲ ਭੇਜਿਆ ਜਾਵੇਗਾ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਜਲੰਧਰ ਨਰੇਸ਼ ਕਲੇਰ ਦੀ ਮਿਲੀਭੁਗਤ ਨਾਲ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਮੋਟੀਆਂ ਰਿਸ਼ਵਤਾਂ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ/ਪ੍ਰਾਪਤ ਕਰਨ ਵਾਲੇ 3 ਭਗੌੜੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਬਿਊਰੋ ਨੇ ਸਾਰੇ ਮੁਲਜ਼ਮਾਂ ਦੇ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਏ ਹਨ ਅਤੇ ਇਸ ਕੇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਇਹਨਾਂ ਨੂੰ ਡਾਟਾ ਮਾਹਿਰਾਂ ਕੋਲ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੰਕਜ ਢੀਂਗਰਾ ਉਰਫ਼ ਭੋਲੂ ਵਾਸੀ ਨਿਊ ਕੈਲਾਸ਼ ਨਗਰ, ਸੋਡਲ ਰੋਡ ਜਲੰਧਰ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਵਾਸੀ ਕ੍ਰਿਸ਼ਨਾ ਨਗਰ, ਜਲੰਧਰ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਵਾਸੀ ਉਪਕਾਰ ਨਗਰ, ਜਲੰਧਰ ਵਜੋਂ ਹੋਈ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਬਾਰੇ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਪ੍ਰਾਈਵੇਟ ਏਜੰਟਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ ‘ਤੇ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। 

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਕੁੱਲ 6 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget