ਵਿਦੇਸ਼ੀ ਧਰਤੀ 'ਤੇ ਹੋਈ ਇੱਕ ਹੋਰ ਨੌਜਵਾਨ ਦੀ ਮੌਤ, ਵਿਆਹ ਕਰਵਾਉਣ ਲਈ ਆਉਣਾ ਸੀ ਪੰਜਾਬ
Jalandhar News: ਕਪੂਰਥਲਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
Jalandhar News: ਕਪੂਰਥਲਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਦੇ ਚਾਚੇ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਰਹਿੰਦਾ ਸੀ ਅਤੇ ਛੇ ਮਹੀਨੇ ਪਹਿਲਾਂ ਹੀ ਪੰਜਾਬ ਤੋਂ ਇੱਥੇ ਆਇਆ ਸੀ ਅਤੇ ਹੁਣ ਉਸ ਨੇ ਦੋ ਦਿਨਾਂ ਲਈ ਪੰਜਾਬ ਆਉਣਾ ਸੀ, ਕਿਉਂਕਿ ਉਸ ਦਾ ਵਿਆਹ 18 ਅਕਤੂਬਰ ਨੂੰ ਸੀ। ਇਸ ਕਾਰਨ ਉਸ ਨੇ ਪੰਜਾਬ ਆਉਣਾ ਸੀ।
ਇਹ ਵੀ ਪੜ੍ਹੋ: Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਉਨ੍ਹਾਂ ਨੇ ਦੱਸਿਆ ਕਿ ਉਹ ਆਪਣਾ ਸਾਮਾਨ ਪੈਕ ਕਰ ਰਿਹਾ ਸੀ ਅਤੇ ਕੱਲ੍ਹ ਉਸ ਨੇ ਪੰਜਾਬ ਦੀ ਫਲਾਈਟ ਫੜਨੀ ਸੀ। ਪਰ ਫਲਾਈਟ ਲਈ ਰਵਾਨਾ ਹੋਣ ਤੋਂ ਪਹਿਲਾਂ ਉਹ ਆਪਣੇ ਦੋਸਤ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ। ਜਿੱਥੇ ਅਚਾਨਕ ਉਸ ਨੂੰ ਦਿਲ ਦਾ ਦੌਰਾ ਪਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਮਾਮਾ ਹਰਜਿੰਦਰ ਨੇ ਦੱਸਿਆ ਕਿ ਉਸ ਦੇ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਉਸ ਦੀ ਮੌਤ ਦੀ ਖ਼ਬਰ ਨਾਲ ਸਾਰਿਆਂ ਦੀਆਂ ਅੱਖਾਂ ਨਮ ਹਨ, ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਨਵੇਂ ਡੇਰਾ ਬਿਆਸ ਮੁਖੀ ਨੂੰ ਦਿੱਤੀ Z+ ਸਿਕਿਊਰਿਟੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।