Punjab News: ਜਲੰਧਰ ਦੇ ਆਦਮਪੁਰ ਤੋਂ ਅਲਾਵਲਪੁਰ ਜਾਣ ਵਾਲੇ ਹਾਈਵੇਅ 'ਤੇ ਬਣੇ ਐਸਡੀ ਪਬਲਿਕ ਸਕੂਲ ਵਿੱਚ 4 ਸਾਲਾ ਬੱਚੀ ਦੀ ਬੱਸ ਦੀ ਚਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਬੱਚੀ ਸਕੂਲ ਬੱਸ ਦੇ ਪਿਛਲੇ ਟਾਇਰ ਦੇ ਹੇਠਾਂ ਆ ਗਈ। ਮ੍ਰਿਤਕ ਬੱਚੀ ਦੀ ਪਛਾਣ ਕੀਰਤ ਵਜੋਂ ਹੋਈ ਹੈ, ਜੋ ਕਿ ਇੰਦਰਜੀਤ ਸਿੰਘ ਦੀ ਧੀ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।
ਦੱਸ ਦਈਏ ਕਿ ਇਹ ਘਟਨਾ ਸੋਮਵਾਰ ਨੂੰ ਵਾਪਰੀ ਅਤੇ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਉੱਥੇ ਹੀ ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਿਨ ਅਤੇ ਕੀਰਤ ਯੂਕੇਜੀ ਵਿੱਚ ਪੜ੍ਹਦੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਡਰਾਈਵਰ ਨੂੰ ਵੀ ਹਿਰਾਸਤ ਵਿੱਚ ਲੈਕੇ ਬੱਸ ਨੂੰ ਵੀ ਆਪਣੇ ਕਬਜੇ ਵਿੱਚ ਲੈ ਲਿਆ ਹੈ।
ਕੀ ਹੈ ਪੂਰਾ ਮਾਮਲਾ?
ਜਾਣਕਾਰੀ ਅਨੁਸਾਰ, ਕੀਰਤ ਰੋਜ਼ ਦੀ ਤਰ੍ਹਾਂ ਸਵੇਰੇ ਵੀ ਸਕੂਲ ਬੱਸ ਰਾਹੀਂ ਸਕੂਲ ਪਹੁੰਚੀ। ਸਕੂਲ ਪਹੁੰਚਣ ਤੋਂ ਬਾਅਦ ਸਕੂਲ ਦੇ ਗੇਟ ਕੋਲ ਉਸ ਨੂੰ ਉਤਾਰ ਦਿੱਤਾ ਗਿਆ। ਇਸ ਦੌਰਾਨ ਉਹ ਬੱਸ ਦੇ ਪਿਛਲੇ ਟਾਇਰ ਹੇਠਾਂ ਆ ਗਈ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ, ਲੜਕੀ ਦੇ ਉਤਰਨ ਤੋਂ ਬਾਅਦ ਡਰਾਈਵਰ ਨੇ ਗੱਡੀ ਅੱਗੇ ਵਧਾ ਦਿੱਤੀ ਅਤੇ ਉਹ ਲੜਕੀ ਨੂੰ ਨਹੀਂ ਦੇਖ ਸਕਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।