Crime News: ਜਲੰਧਰ 'ਚ ਪੂਰੇ ਪਰਿਵਾਰ ਨੇ ਮਿਲ ਕੇ ਇੱਕ ਵਿਅਕਤੀ ਨਾਲ ਕਰੀਬ 5 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਪੈਟਰੋਲ ਪੰਪ ਖ਼ਰੀਦਕੇ ਦੇਣ ਦਾ ਵਾਅਦਾ ਕਰਕੇ ਪੀੜਤ ਤੋਂ ਕਰੀਬ 5 ਕਰੋੜ ਰੁਪਏ ਲੈ ਲਏ ਅਤੇ ਫਿਰ ਨਾ ਤਾਂ ਪੈਟਰੋਲ ਪੰਪ 'ਤੇ ਲੈ ਕੇ ਦਿੱਤਾ ਤੇਨਾ ਹੀ ਪੈਸੇ ਵਾਪਸ ਕੀਤੇ ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਕਰਕੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਕੁੱਲ ਸੱਤ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਮਾਮਲੇ 'ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।


ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਅਮਿਤ ਜੈਨ ਦੇ ਬਿਆਨਾਂ ਉੱਤੇ ਪੂਰਵ ਦੇਵੀ ਸ਼ਰਮਾ, ਦੀਪਕ ਸ਼ਰਮਾ, ਪ੍ਰਵੇਸ਼ ਸ਼ਰਮਾ, ਸ਼ਾਂਤੀ ਸਰੂਪ ਸ਼ਰਮਾ, ਹਰਦੇਸ਼ ਸ਼ਰਮਾ, ਕੰਚਨ ਸ਼ਰਮਾ ਅਤੇ ਰੀਨਾ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 406 ਅਤੇ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 



ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਫਿਲਹਾਲ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ। ਜਲਦੀ ਹੀ ਸਿਟੀ ਪੁਲਿਸ ਦੇ ਅਧਿਕਾਰੀ ਮੁਲਜ਼ਮਾਂ ਦੇ ਨਾਵਾਂ ਸਮੇਤ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਕਰਨਗੇ ਪਰ ਜੇ ਉਕਤ ਦੋਸ਼ੀ ਤਫਤੀਸ਼ 'ਚ ਸ਼ਾਮਲ ਨਹੀਂ ਹੁੰਦੇ ਤਾਂ ਟੀਮਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰਨਗੀਆਂ। ਦੱਸ ਦਈਏ ਕਿ ਪੁਲਿਸ ਨੇ ਪੀੜਤਾ ਤੋਂ ਸਾਰੀ ਰਕਮ ਦਾ ਹਿਸਾਬ ਕਿਤਾਬ ਲੈ ਕੇ ਜਾਂਚ ਕਰਨ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ