Jalandhar News: ਅੱਜ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਸੀਐਮ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਤੇ ਪਾਰਟੀ ਦੇ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ। ਯੋਗਾ ਅਧਿਆਪਕਾਂ ਨੇ ਸਾਰਿਆਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ। ਕਰੀਬ 40 ਮਿੰਟ ਤੱਕ ਚੱਲੀ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਤੇ ਵਿਧਾਇਕਾਂ ਆਦਿ ਨੇ ਯੋਗ ਆਸਣ ਕੀਤੇ।ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਉਨ੍ਹਾਂ ਦੇ ਨਾਲ ਸਨ।







ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬੀ ਆਪਣੀ ਸਿਹਤ ਤੇ ਤੰਦਰੁਸਤੀ ਲਈ ਜਾਣੇ ਜਾਂਦੇ ਰਹੇ ਨੇ…ਸਾਡੀ ਸਰਕਾਰ ਨੇ #CMdiYogshala ਇੱਕ ਉਪਰਾਲਾ ਪੰਜਾਬ ਦੇ ਜ਼ਿਲ੍ਹਿਆਂ ‘ਚ ਸ਼ੁਰੂ ਕੀਤਾ ਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ…ਜਲੰਧਰ ਵਿਖੇ ਵੱਡੀ ਗਿਣਤੀ ‘ਚ ਲੋਕਾਂ ਨਾਲ ਯੋਗ ਕਰਿਆ.. ਅੱਜ ਪੂਰੇ ਪੰਜਾਬ ‘ਚ ਲਗਭਗ 50 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਇਸ ਮੁਹਿੰਮ ਨਾਲ ਜੁੜਕੇ ਯੋਗ ਕਰਿਆ…ਅਸੀਂ ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈਕੇ ਜਾਵਾਂਗੇ…ਪੰਜਾਬ ਨੂੰ ਤੰਦਰੁਸਤ ਸੂਬਾ ਬਣਾਵਾਂਗੇ….

ਇਸ ਤੋਂ ਪਹਿਲਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਜ਼ਰੂਰੀ ਨਹੀਂ ਕਿ ਇੱਥੇ ਮੈਟ 'ਤੇ ਬੈਠ ਕੇ ਯੋਗਾ ਕੀਤਾ ਜਾਵੇ। ਅਸੀਂ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਵੀ ਯੋਗਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਜਿਸ ਤਰ੍ਹਾਂ ਦੀ ਸਾਡੀ ਜੀਵਨ ਸ਼ੈਲੀ ਹੈ, ਉਸ ਨਾਲ ਲੋਕ ਡਿਪ੍ਰੈਸ਼ਨ ਵਿੱਚ ਹਨ। ਇਸ ਤੋਂ ਛੁਟਕਾਰਾ ਪਾਉਣ ਲਈ ਯੋਗ ਹੀ ਪ੍ਰਾਚੀਨ ਸਾਧਨ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  CM ਮਾਨ ਨੇ ਜਲੰਧਰ ‘ਚ ਕੀਤਾ ਯੋਗਾ, ਮਾਨ ਬੋਲੇ- 'ਆਓ ਸਾਰੇ ਰਲ ਕੇ ਪੰਜਾਬ ਨੂੰ ਤੰਦਰੁਸਤ ਤੇ ਸਿਹਤਮੰਦ ਪੰਜਾਬ ਬਣਾਈਏ' 


ਇਹ ਵੀ ਪੜ੍ਹੋ : ਚੋਰਾਂ ਨੂੰ ਪੈ ਗਏ ਮੋਰ, ਲੁਟੇਰਿਆਂ ਵੱਲੋਂ ਲੁਕੋ ਕੇ ਰੱਖੇ ਪੈਸੇ ਹੋ ਗਏ ਚੋਰੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ