Jalandhar News: ਕਪੂਰਥਲਾ 'ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਵਾਹਨ ਚਾਲਕ ਨੇ ਟ੍ਰੈਫਿਕ ਪੁਲਿਸ ਦੇ ਏਐਸਆਈ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਏਐਸਆਈ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਵਾਹਨ ਚਾਲਕ ਦੀ ਭਾਲ ਵਿੱਚ ਜੁੱਟ ਗਈ ਹੈ।



ਹਾਸਲ ਜਾਣਕਾਰੀ ਮੁਤਾਬਕ ਕਪੂਰਥਲਾ 'ਚ ਟ੍ਰੈਫਿਕ ਪੁਲਿਸ ਵੱਲੋਂ ਡੀਸੀ ਚੌਕ 'ਚ ਕੀਤੀ ਗਈ ਨਾਕਾਬੰਦੀ ਦੌਰਾਨ ਜਦੋਂ ਇੱਕ ਵਾਹਨ ਚਾਲਕ ਨੂੰ ਚੈਕਿੰਗ ਸਬੰਧੀ ਟ੍ਰੈਫਿਕ ਪੁਲਿਸ ਦੇ ਏਐਸਆਈ ਮਲਕੀਤ ਸਿੰਘ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਵਾਹਨ ਚਾਲਕ ਨੇ ਤੇਜ਼ ਰਫ਼ਤਾਰ 'ਚ ਵਾਹਨ ਟ੍ਰੈਫਿਕ ਪੁਲਿਸ ਮੁਲਾਜ਼ਮ ਉੱਪਰ ਚੜ੍ਹਾ ਦਿੱਤਾ।


ਇਸ ਕਾਰਨ ਏਐਸਆਈ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਏਐਸਆਈ ਮਲਕੀਤ ਸਿੰਘ ਨੂੰ ਕਪੂਰਥਲਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। 


ਮਲਕੀਤ ਸਿੰਘ ਦੀ ਮੌਤ ਦੀ ਪੁਸ਼ਟੀ ਡੀਐਸਪੀ ਟ੍ਰੈਫਿਕ ਲਖਵਿੰਦਰ ਸਿੰਘ ਵੱਲੋਂ ਕੀਤੀ ਗਈ ਹੈ। ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ ਜਿਸ ਦੀ ਤਲਾਸ਼ 'ਚ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ