Jalandhar News: ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਲੋਕ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ 50 ਦੇ ਕਰੀਬ ਸਾਥੀਆਂ ਨਾਲ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। 



ਉਨ੍ਹਾਂ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਰੇ ਮਨ ਨਾਲ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫੇ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ’ਤੇ ਅਸਤੀਫਾ ਭੇਜਿਆ ਗਿਆ ਹੈ। 


ਇਸ ਦੌਰਾਨ ਕਮਲਜੀਤ ਸਿੰਘ ਭਾਟੀਆ ਨੇ ਕਿਹਾ ਕਿ ਉਹ ਲਗਭਗ 36 ਸਾਲ ਤੋਂ ਪਾਰਟੀ ਦੇ ਵਫਾਦਾਰ ਸਿਪਾਹੀ ਦੇ ਤੌਰ ’ਤੇ ਕੰਮ ਕਰਦੇ ਆ ਰਹੇ ਹਨ ਪਰ ਪਾਰਟੀ ਨੇ ਉਨ੍ਹਾਂ ਦੀ ਤੇ ਉਸ ਦੇ ਪਰਿਵਾਰ ਦੀ ਹਰ ਕੁਰਬਾਨੀ ਨੂੰ ਅਣਗੌਲਿਆਂ ਕੀਤਾ ਗਿਆ ਹੈ। ਚਾਰ ਵਾਰ ਕੌਂਸਲਰ ਦੀ ਚੋਣ ਜਿੱਤੇ ਸਨ ਤੇ ਇਕ ਵਾਰ ਬਿਨਾਂ ਮੁਕਾਬਲਾ ਜਿੱਤ ਕੇ ਸੀਟ ਪਾਰਟੀ ਦੀ ਝੋਲੀ ਪਾਈ ਸੀ।


ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਉਹ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਟਿਕਟ ਮੰਗ ਰਹੇ ਸਨ ਪਰ ਪਾਰਟੀ ਨੇ ਮੂਲੋਂ ਹੀ ਨਜ਼ਰ-ਅੰਦਾਜ਼ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਜਥੇ, ਤੇਗਾ ਸਿੰਘ ਬੱਲ ਤੇ ਚਰਨਜੀਤ ਸਿੰਘ ਮੱਕੜ, ਸੀਨੀ ਮੀਤ ਪ੍ਰਧਾਨ) ਦੇ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਪਰ ਪਾਰਟੀ ਦਾ ਕੋਈ ਵੀ ਸੀਨੀਅਰ ਆਗੂ ਅਫਸੋਸ ਕਰਨ ਤੱਕ ਨਹੀਂ ਪੁੱਜਾ ਤੇ ਨਾ ਹੀ ਪਰਿਵਾਰ ਨੂੰ ਬਣਦਾ ਮਾਣ ਦਿੱਤਾ ਗਿਆ। ਇੱਥੋਂ ਤਕ ਪਾਰਟੀ ਵੱਲੋਂ ਉਕਤ ਅਗੂਆਂ ਦੇ ਭੋਗ ਸਮਾਗਮ ਤੋਂ ਵੀ ਦੂਰੀ ਰੱਖੀ ਗਈ। ਅਜਿਹੀ ਪਾਰਟੀ ਤੋਂ ਪਾਰਟੀ ਦੇ ਵਰਕਰ ਹੋਰ ਕੀ ਉਮੀਦ ਰੱਖ ਸਕਦੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ