Punjab Police: ਜਲੰਧਰ ਸਿਟੀ ਪੁਲਿਸ ਨੇ ਜਾਅਲੀ ਲਾਇਸੈਂਸ ਤੇ ਹੋਰ ਦਸਤਾਵੇਜ਼ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਕੋਲੋਂ ਇੱਕ ਲੈਪਟਾਪ, ਦੋ ਪ੍ਰਿੰਟਰ, ਸਟੈਂਪ ਪੇਪਰ, 159 ਵਾਹਨ ਬੀਮੇ, 222 ਵਾਹਨਾਂ ਦੇ ਸਰਟੀਫਿਕੇਟ, 57 ਆਰਸੀ ਟ੍ਰਾਂਸਫਰ ਦੀਆਂ ਫਾਇਲਾਂ, 35 ਪੰਜੀਕਰਨ ਸਰਟੀਫਿਕੇਟ ਤੇ 180 ਦਰਖਾਸਤ ਫਾਰਮ ਅਤੇ ਹੋਰ ਸਮਾਨ ਬਰਾਮਦ ਕਰ ਲਿਆ ਗਿਆ ਹੈ।
ਜ਼ਿਕਰ ਕਰ ਦਈਏ ਕਿ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਆਰੋਪੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰਵਿੰਦ ਕੁਮਾਰ ਵਾਸੀ ਉਪਕਾਰ ਨਗਰ ਵਜੋਂ ਹੋਈ ਹੈ ਜਿਸ ਨੂੰ ਛੇਤੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਪੁਲਿਸ ਜਾਂਚ ਵਿੱਚ ਕੀ ਆਇਆ ਸਾਹਮਣੇ ?
ਇਸ ਬਾਬਤ ਏਡੀਸੀਪੀ ਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਗਿਰੋਹ ਜਾਅਲੀ ਡਰਾਈਵਿੰਗ ਲਾਇਸੈਂਸ ਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਬਣਾਉਣ ਵਿੱਚ ਸ਼ਾਮਲ ਹੈ ਜੋ ਕਿ ਸ਼ਹਿਰ ਦੇ ਕਈ ਲੋਕਾਂ ਨੂੰ ਠੱਗ ਚੁੱਕਿਆ ਹੈ।ਇਹ ਵੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਆਰਟੀਓ ਤੇ ਆਵਾਜਾਈ ਵਿਭਾਗ ਦੇ ਕਰਮਚਾਰੀਆਂ ਦੀ ਮਦਦ ਨਾਲ ਇਹ ਕੰਮ ਚਲਾ ਰਿਹਾ ਸੀ। ਇਸ ਦੇ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਵਿੱਚ ਫੈਲਿਆ ਹੈ ਨੈਟਵਰਕ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਪੋਰੀਆਂ ਦੀ ਨੈਟਵਰਕ ਪੂਰੇ ਪੰਜਾਬ ਵਿੱਚ ਫੈਲਿਆ ਹੋਇਆ ਸੀ। ਸ਼ੁਰੂਆਤੀ ਜਾਂਚ ਵਿੱਚ ਅਰਵਿੰਦ ਕੁਮਾਰ ਦੇ ਨਾਮ ਸਾਹਮਣੇ ਆਇਆ ਜਿਸ ਤੋਂ ਬਾਅਦ ਦੀ ਗ੍ਰਿਫ਼ਤਾਰੀ ਹੋਈ ਹੈ ਜਿਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਹੋ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਦੋਸ਼ੀ ਨੇ ਇਸ ਗੱਲ ਦਾ ਖ਼ੁਲਾਸਾ ਨਹੀਂ ਕੀਤਾ ਹੈ ਕਿ ਉਹ ਕਿੰਨੇ ਰੁਪਇਆਂ ਵਿੱਚ ਇਹ ਸਰਟੀਫਿਕੇਟ ਬਣਾਕੇ ਦਿੰਦਾ ਸੀ।।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।