ਪੜਚੋਲ ਕਰੋ

Jalandhar News: ਜੈਕਾਰਿਆਂ ਦੀ ਗੂੰਜ ’ਚ 200 ਯਾਤਰੀਆਂ ਦਾ ਜੱਥਾ ਜਲੰਧਰ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

Tirth Yatra scheme: ਅਨੇਕਾਂ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ, ਸ੍ਰੀ ਵਰਿੰਦਾਵਨ ਧਾਮ, ਮਾਤਾ ਵੈਸ਼ਨੂੰ ਦੇਵੀ ਜੀ

Tirth Yatra scheme - ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਲਈ ਕੀਤੀ ਗਈ ਨਿਵੇਕਲੀ ਪਹਿਲ ਸਦਕਾ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ, ਮਹਾਂਰਾਸ਼ਟਰ ਲਈ ਜੈਕਾਰਿਆਂ ਦੀ ਗੂੰਜ ਵਿੱਚ 200 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਣੇ, ਰਿਹਾਇਸ਼ ਅਤੇ ਜਿਸ ਵਿੱਚ ਏ.ਸੀ. ਰੇਲਗੱਡੀ  ਵੀ ਸ਼ਾਮਿਲ ਹੈ ’ਤੇ ਆਉਣ ਵਾਲਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। 

ਅਨੇਕਾਂ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ, ਸ੍ਰੀ ਵਰਿੰਦਾਵਨ ਧਾਮ, ਮਾਤਾ ਵੈਸ਼ਨੂੰ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਵਾਰਾਣਸੀ, ਸ੍ਰੀ ਖਾਟੂ ਸ਼ਿਆਮ ਜੀ, ਸ੍ਰੀ ਸਲਾਸਰ ਧਾਮ ਅਤੇ ਖ਼ਵਾਜ਼ਾ ਅਜਮੇਰ ਸ਼ਰੀਫ ਦਰਗਾਹ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। 

ਇਸ ਮੌਕੇ ਪ੍ਰ਼ਸ਼ਾਸ਼ਨਿਕ ਅਧਿਕਾਰੀਆਂ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ ਤੇ ਸਰਧਾਲੂਆਂ ਦੀ ਸਹੂਲਤ ਲਈ ਲਗਾਏ ਗਏ ਮੈਡੀਕਲ ਵਿਖੇ ਸਿਹਤ ਜਾਂਚ ਕੀਤੀ ਗਈ । ਯਾਤਰੀਆਂ  ਨੂੰ ਮਾਰਕਫ਼ੈਡ ਵਲੋਂ ਤਿਆਰ ਕੀਤੀਆਂ ਗਈਆਂ ਸਮਾਨ ਦੀਆਂ ਵਿਸ਼ੇਸ਼ ਕਿੱਟਾਂ ਵੀ ਦਿੱਤੀਆਂ ਗਈਆਂ। 

ਅਰਜਨ ਨਗਰ, ਮਿੱਠੂ ਬਸਤੀ ਦੇ ਸਰਧਾਲੂ ਗੁਰਵਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਦਕਾ ਉਹ ਪਹਿਲੀ ਵਾਰ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰ ਸਕਣਗੇ।   

ਨਕੋਦਰ ਦੇ ਪਿੰਡ ਕਾਂਗਣਾ ਤੋਂ ਇਕ ਹੋਰ ਸ਼ਰਧਾਲੂ ਤਲਵਿੰਦਰ ਕੌਰ ਨੇ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦਾ ਪਰਿਵਾਰ ਧਾਰਮਿਕ ਸਥਾਨਾਂ ਦੇ ਬਿਨਾਂ ਕਿਸੇ ਖ਼ਰਚ ਤੋਂ ਦਰਸ਼ਨ ਕਰ ਸਕੇਗਾ।

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget