Jalandhar News: ਜਲੰਧਰ ਦੇ ਮਿਲਾਪ ਚੌਕ 'ਤੇ ਸਥਿਤ ਮੋਨਿਕਾ ਟਾਵਰ ਦੀ ਇੱਕ ਦੁਕਾਨ ਵਿੱਚ ਅੱਗ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੋਨਿਕਾ ਟਾਵਰ ਤੋਂ ਕਾਲਾ ਧੂੰਆਂ ਪੂਰੇ ਇਲਾਕੇ ਵਿੱਚ ਫੈਲ ਗਿਆ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਨੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ। ਦੁਕਾਨ ਨੂੰ ਤਾਲਾ ਲੱਗਿਆ ਹੋਇਆ ਹੈ, ਤਾਲਾ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਲਾਕੇ ਵਿੱਚ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।