Road Accident: ਜਲੰਧਰ ਵਿੱਚ ਹਾਈਵੇਅ 'ਤੇ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ ਪਠਾਨਕੋਟ ਹਾਈਵੇਅ 'ਤੇ ਸਮਸਪੁਰ ਨੇੜੇ ਵਾਪਰਿਆ। ਮਕਸੂਦਾਂ ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰੀਰ ਬੁਰੀ ਤਰ੍ਹਾਂ ਕੁਚਲਿਆ ਗਿਆ ਹੈ ਜਿਸ ਕਾਰਨ ਉਸਦੀ ਪਛਾਣ ਨਹੀਂ ਹੋ ਸਕੀ।

ਜਲੰਧਰ ਦਿਹਾਤੀ ਪੁਲਿਸ ਦੇ ਮਕਸੂਦਾਂ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਏਐਸਆਈ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6 ਵਜੇ ਸੂਚਨਾ ਮਿਲੀ ਜਿਸ ਤੋਂ ਬਾਅਦ ਪੁਲਿਸ ਪਾਰਟੀ ਜਾਂਚ ਲਈ ਘਟਨਾ ਸਥਾਨ 'ਤੇ ਪਹੁੰਚ ਗਈ। ਏਐਸਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਕਿਸ ਕਾਰ ਨਾਲ ਟਕਰਾਇਆ, ਇਹ ਫਿਲਹਾਲ ਜਾਂਚ ਦਾ ਵਿਸ਼ਾ ਹੈ।

ਏਐਸਆਈ ਰਜਿੰਦਰ ਸਿੰਘ ਨੇ ਕਿਹਾ - ਫਿਲਹਾਲ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਸੜਕ ਕਿਨਾਰੇ ਪੈਦਲ ਜਾ ਰਿਹਾ ਸੀ। ਇਸ ਦੌਰਾਨ ਉਕਤ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਕਤ ਵਿਅਕਤੀ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ। ਜਿਸ ਤੋਂ ਬਾਅਦ ਕਈ ਵਾਹਨ ਉਸਦੀ ਲਾਸ਼ ਉੱਤੋਂ ਦੀ ਲੰਘ ਗਏ।

ਮ੍ਰਿਤਕ ਦੀ ਪਛਾਣ ਕਰਨ ਲਈ ਪੁਲਿਸ ਨੇ ਉਸਦੀ ਫੋਟੋ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਫੈਲਾ ਦਿੱਤੀ ਹੈ। ਮ੍ਰਿਤਕ ਦਾ ਚਿਹਰਾ ਪੂਰੀ ਤਰ੍ਹਾਂ ਖਰਾਬ ਹੋ ਗਿਆ ਸੀ ਪਰ ਉਸਦੇ ਕੱਪੜਿਆਂ ਤੋਂ ਉਸਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਾਸ਼ ਦੇ ਅੰਗ ਇਕੱਠੇ ਕਰਕੇ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਵਿੱਚ ਰੱਖੇ ਗਏ ਹਨ। ਸੀਸੀਟੀਵੀ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।