Jalandhar News : ਸ਼ਾਹਕੋਟ 'ਚ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ-ਪੁੱਤ ਸਮੇਤ ਤਿੰਨ ਦੀ ਦਰਦਨਾਕ ਮੌਤ
ਜਲੰਧਰ ਦੇ ਸ਼ਾਹਕੋਟ 'ਚ ਨੈਸ਼ਨਲ ਹਾਈਵੇ 'ਤੇ ਮੋਟਰਸਾਈਕਲ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬਾਈਕ ਸਵਾਰ ਮਾਂ-ਪੁੱਤ ਸਮੇਤ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਪਿਤਾ ਗੰਭੀਰ ਜ਼ਖਮੀ ਹੈ।
Punjab News: ਜਲੰਧਰ ਦੇ ਸ਼ਾਹਕੋਟ 'ਚ ਨੈਸ਼ਨਲ ਹਾਈਵੇ 'ਤੇ ਮੋਟਰਸਾਈਕਲ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬਾਈਕ ਸਵਾਰ ਮਾਂ-ਪੁੱਤ ਸਮੇਤ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਪਿਤਾ ਗੰਭੀਰ ਜ਼ਖਮੀ ਹੈ। ਪੁਲਿਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਤੇਜ਼ ਰਫ਼ਤਾਰ ਟਿੱਪਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ
ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੂਸੇਵਾਲ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਸੁਖਦੇਵ ਸਿੰਘ (36) ਆਪਣੀ ਪਤਨੀ ਲਖਵਿੰਦਰ ਕੌਰ ਪੁੱਤਰ ਮਨਕੀਰਤ ਸਿੰਘ (01) ਅਤੇ ਮਲਸੀਆਂ ਵਾਸੀ ਅਨਿਲ ਠਾਕੁਰ ਨਾਲ ਸਾਈਕਲ 'ਤੇ ਪਿੰਡ ਮੂਸੇਵਾਲ ਨੂੰ ਜਾ ਰਿਹਾ ਸੀ। ਜਦੋਂ ਉਹ ਬਿੱਲੀ ਚਹਾਰਮੀ ਅੱਡੇ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਸਵਾਰ ਸੁਖਦੇਵ ਸਿੰਘ, ਲਖਵਿੰਦਰ ਕੌਰ, ਮਨਕੀਰਤ ਸਿੰਘ ਅਤੇ ਅਨਿਲ ਠਾਕੁਰ ਗੰਭੀਰ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਕਰਵਾਇਆ ਗਿਆ ਭਰਤੀ
ਜ਼ਖਮੀਆਂ ਨੂੰ ਨਕੋਦਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਲਖਵਿੰਦਰ ਕੌਰ ਅਤੇ ਮਨਕੀਰਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਬਾਈਕ ਚਾਲਕ ਸੁਖਦੇਵ ਸਿੰਘ ਅਤੇ ਅਨਿਲ ਠਾਕੁਰ ਨੂੰ ਮੁੱਢਲੀ ਸਹਾਇਤਾ ਦੇ ਕੇ ਜਲੰਧਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਅਨਿਲ ਠਾਕੁਰ ਦੀ ਵੀ ਮੌਤ ਹੋ ਗਈ। ਐਸਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਦੀ ਭਾਲ ਜਾਰੀ ਹੈ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ