Jalandhar News: ਜਲੰਧਰ ਜਿਲ੍ਹੇ ਦੇ ਪਿੰਡ ਕੰਦੋਲਾ ਵਿੱਚ ਇੱਕ ਔਰਤ ਵੱਲੋਂ ਗੁਰੂਆਂ ਤੇ ਮਹਾਪੁਰਸ਼ਾਂ ਬਾਰੇ ਗ਼ਲਤ ਸ਼ਬਦਾਬਲੀ ਦੀ ਵਰਤੋਂ ਕਰਨ ’ਤੇ ਰੋਹ ਵਿੱਚ ਆਏ ਪਿੰਡ ਵਾਸੀਆਂ ਦੇ ਵਿਰੋਧ ਪ੍ਰਦਰਸ਼ਨ ਮਗਰੋਂ ਆਦਮਪੁਰ ਪੁਲਿਸ ਵੱਲੋਂ ਉਕਤ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਿੰਡ ਦੀ ਸਾਬਕਾ ਪੰਚ ਰਾਜਵਿੰਦਰ ਕੌਰ ਤੇ ਹੋਰਨਾਂ ਨੇ ਦੱਸਿਆ ਕਿ ਪਿੰਡ ਵਿੱਚ ਰਹਿੰਦੀ ਮਨਜੀਤ ਕੌਰ ਇਸਾਈ ਧਰਮ ਦੀ ਪ੍ਰਚਾਰਕ ਹੈ ਤੇ ਕੁਝ ਦਿਨ ਪਹਿਲਾਂ ਉਹ ਉਸ ਦੇ ਘਰ ਆ ਕੇ ਈਸਾਈ ਧਰਮ ਅਪਣਾਉਣ ਲਈ ਜ਼ੋਰ ਪਾਉਣ ਲੱਗੀ। 


ਰਾਜਵਿੰਦਰ ਕੌਰ ਨੇ ਦੋਸ਼ ਲਾਇਆ ਕਿ ਮਨਜੀਤ ਕੌਰ ਨੇ ਇਸ ਵੇਲੇ ਗੁਰੂਆਂ, ਪੀਰਾਂ ਤੇ ਮਹਾਪੁਰਸ਼ਾਂ ਬਾਰੇ ਗ਼ਲਤ ਸ਼ਬਦਾਂ ਦੀ ਵਰਤੋਂ ਵੀ ਕੀਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਆਦਮਪੁਰ ਪੁਲਿਸ ਨੇ ਕੇਸ ਦਰਜ ਕਰਨ ਮਗਰੋਂ ਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਰਾਜ਼ੀਨਾਮੇ ਲਈ ਦਬਾਅ ਪਾਇਆ ਗਿਆ, ਜਿਸ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਆਦਮਪੁਰ ਥਾਣੇ ਸਾਹਮਣੇ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤਾ। ਇਸ ਮਗਰੋਂ ਪੁਲਿਸ ਨੇ ਵੀਰਵਾਰ ਮਨਜੀਤ ਕੌਰ ਨੂੰPun ਗ੍ਰਿਫ਼ਤਾਰ ਕੀਤਾ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਜਲੰਧਰ ਲਿਜਾਇਆ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: