Punjab News: ਜਲੰਧਰ 'ਚ ਰੱਖੜੀ ਦਾ ਤਿਉਹਾਰ ਮਨਾਉਣ ਘਰ ਆ ਰਹੇ 22 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਗੁਰਾਇਆ ਦੇ ਪਿੰਡ ਰੁੜਕਾ ਕਲਾਂ ਦੇ ਰਹਿਣ ਵਾਲੇ 22 ਸਾਲਾ ਗੌਰਵ ਰੌਲੀ ਨੂੰ ਇਲਾਜ ਲਈ ਪੀਜੀਆਈ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦਾ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ।


ਹਿਮਾਚਲ ਪ੍ਰਦੇਸ਼ ਤੋਂ ਆਇਆ ਸੀ ਰੱਖੜੀ ਬੰਨ੍ਹਵਾਉਣ


ਗੌਰਵ ਹਿਮਾਚਲ ਪ੍ਰਦੇਸ਼ ਤੋਂ ਆਪਣੀ ਭੈਣ ਕੋਲ ਰੱਖੜੀ ਬੰਨ੍ਹਵਾਉਣ ਲਈ ਵਾਪਸ ਆਇਆ ਸੀ ਉਹ ਹਿਮਾਚਲ ਵਿੱਚ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਸ਼੍ਰੀ ਮਾਤਾ ਚਿੰਤਪੁਰਨੀ ਜੀ ਦੇ ਮੇਲੇ ਵਿੱਚ ਸ਼ਿੰਗਾਰ ਦੀਆਂ ਵਸਤੂਆਂ ਵੇਚਣ ਦੀ ਸਟਾਲ ਲਗਾ ਰਿਹਾ ਸੀ। ਇਸ ਤਿਉਹਾਰ ਦੇ ਮੌਕੇ ਉਹ ਘਰ ਰੱਖੜੀ ਬੰਨ੍ਹਵਾਉਣ ਲਈ ਹੀ ਆਇਆ ਸੀ।


ਸੜਕ ਹਾਦਸੇ 'ਚ ਜ਼ਖ਼ਮੀ ਹੋਣ ਤੋਂ ਬਾਅਦ ਕਰਵਾਇਆ ਹਸਪਤਾਲ ਭਰਤੀ


ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਕੱਲ੍ਹ ਆਪਣੇ ਸਾਈਕਲ ’ਤੇ ਪਿੰਡ ਰੁੜਕਾ ਕਲਾਂ ਵੱਲ ਆ ਰਿਹਾ ਸੀ। ਇਸ ਦੌਰਾਨ ਉਸ ਦੀ ਬਾਈਕ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਈ। ਘਟਨਾ 'ਚ ਗੌਰਵ ਨੂੰ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਵੱਲੋਂ ਤੁਰੰਤ ਗੌਰਵ ਦੇ ਪਰਿਵਾਰ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ ਤੇ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।


ਇਲਾਜ ਦੌਰਾਨ ਹੋਈ ਮੌਤ


ਗੌਰਵ ਨੂੰ ਡੀਐਮਸੀ ਤੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੌਰਵ ਦੇ ਪਰਿਵਾਰ ਵਿੱਚ ਦੋ ਭੈਣਾਂ ਅਤੇ ਇੱਕ ਭਰਾ ਹੈ। ਪਰਿਵਾਰਕ ਮੈਂਬਰਾਂ ਨੇ ਗੌਰਵ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕਰ ਦਿੱਤਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।