Jalandhar News: ਦੁਬਈ 'ਚ ਪੰਜਾਬੀ ਨੌਜਵਾਨ ਭੇਤਭਰੇ ਹਾਲਾਤ 'ਚ ਲਾਪਤਾ, 9 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਰਾਈਆਂ ਦਾ ਰਹਿਣ ਵਾਲਾ ਨੌਜਵਾਨ ਦੁਬਈ 'ਚ ਲਾਪਤਾ ਹੋ ਗਿਆ ਹੈ। ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ, ਜੋ ਕਰੀਬ 9 ਮਹੀਨੇ ਪਹਿਲਾਂ ਦੁਬਈ ਗਿਆ ਸੀ...
Jalandhar News: ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਰਾਈਆਂ ਦਾ ਰਹਿਣ ਵਾਲਾ ਨੌਜਵਾਨ ਦੁਬਈ 'ਚ ਲਾਪਤਾ ਹੋ ਗਿਆ ਹੈ। ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ, ਜੋ ਕਰੀਬ 9 ਮਹੀਨੇ ਪਹਿਲਾਂ ਦੁਬਈ ਗਿਆ ਸੀ, ਪਰ ਕਰੀਬ 25 ਦਿਨ ਪਹਿਲਾਂ ਭੇਤਭਰੇ ਹਾਲਾਤਾਂ 'ਚ ਲਾਪਤਾ ਹੋ ਗਿਆ ਸੀ।
2 ਹਫਤੇ ਤੋਂ ਪਰਿਵਾਰ ਨਾਲ ਨਹੀਂ ਹੋਈ ਕੋਈ ਗੱਲਬਾਤ
ਬਲਜਿੰਦਰ ਦੀ ਬਜ਼ੁਰਗ ਬਿਮਾਰ ਮਾਂ ਚੰਨਣ ਕੌਰ ਮੰਜੇ ’ਤੇ ਪਏ ਆਪਣੇ ਪੁੱਤਰ ਨੂੰ ਆਵਾਜ਼ਾਂ ਮਾਰ ਰਹੀ ਹੈ, ਪਰ ਬਲਜਿੰਦਰ ਸਿੰਘ ਦਾ ਕੋਈ ਅਤਾ-ਪਤਾ ਨਹੀਂ ਚੱਲ ਰਿਹਾ ਹੈ। ਬਲਜਿੰਦਰ ਦੀ ਭੈਣ ਮਨਜੀਤ ਕੌਰ ਨੇ ਦੱਸਿਆ ਕਿ ਅੱਜ 2 ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ। ਬਲਜਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ ਹੋਇਆ। ਉਸ ਦੇ ਦੋਸਤਾਂ ਨੂੰ ਵੀ ਉਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
9 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਦੁਬਈ
ਲਾਪਤਾ ਬਲਜਿੰਦਰ ਦੀ ਭੈਣ ਮਨਜੀਤ ਅਨੁਸਾਰ ਉਸ ਦੇ ਦੋਸਤਾਂ ਦਾ ਕਹਿਣਾ ਹੈ ਕਿ ਉਹ ਆਪਣੇ ਕਮਰੇ ਵਿੱਚ ਵੀ ਨਹੀਂ ਹੈ। ਉਸ ਦਾ ਸਮਾਨ ਕਮਰੇ ਵਿੱਚ ਪਿਆ ਹੈ। ਉਸ ਦਾ ਫੋਨ ਬੰਦ ਹੋ ਰਿਹਾ ਹੈ। ਬਲਜਿੰਦਰ 9 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਉਹ ਡਿਸਕਵਰੀ ਕੰਪਨੀ 'ਚ ਕੰਮ ਕਰਦਾ ਸੀ ਪਰ ਇਸ ਤਰ੍ਹਾਂ ਲਾਪਤਾ ਹੋ ਜਾਣ ਨਾਲ ਉਸ ਦੀ ਚਿੰਤਾ 'ਚ ਹੈ। ਸਮਾਜ ਸੇਵੀ ਐਸਪੀ ਓਬਰਾਏ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਅਪੀਲ ਹੈ ਕਿ ਬਲਜਿੰਦਰ ਨੂੰ ਭਾਰਤ ਵਾਪਸ ਲਿਆਉਣ ਵਿੱਚ ਸਾਡੀ ਮਦਦ ਕੀਤੀ ਜਾਵੇ।