ਪੜਚੋਲ ਕਰੋ

Jalandhar By Poll: ਆਪ ਨੇ ਜਲੰਧਰ 'ਚ ਦਹੁਰਾਈ ਗ਼ਲਤੀ ! 'ਭਾਜਪਾ ਲੀਡਰ' ਨੂੰ ਬਣਾਇਆ ਆਪਣਾ ਉਮੀਦਵਾਰ, ਜਾਣੋ ਕੌਣ ਨੇ ਮੋਹਿੰਦਰ ਭਗਤ ?

ਇਹ ਸੀਟ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਕਾਰਨ ਖ਼ਾਲੀ ਹੋਈ ਹੈ। ਸ਼ੀਤਲ ਅੰਗੁਰਾਲ ਫ਼ਿਲਹਾਲ ਭਾਜਪਾ 'ਚ ਹਨ। ਇਸ ਸੀਟ 'ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ ਅਤੇ ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ ਹੈ।

Jalandhar Election: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (AAP) ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਮੋਹਿੰਦਰ ਭਗਤ (Mohinder Bhagat) ਨੂੰ ਉਮੀਦਵਾਰ ਐਲਾਨਿਆ ਹੈ। ਸੋਮਵਾਰ ਨੂੰ ਪਾਰਟੀ ਨੇ ਆਪਣੇ ‘ਐਕਸ’ ਅਕਾਊਂਟ ਰਾਹੀਂ ਇਸ ਦਾ ਰਸਮੀ ਐਲਾਨ ਕੀਤਾ।

ਕੌਣ ਨੇ ਮੋਹਿੰਦਰ ਭਗਤ ?

ਮੋਹਿੰਦਰ ਭਗਤ 2023 ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵੇਲੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਉਨ੍ਹਾਂ ਨੇ ਭਾਜਪਾ ਦੀ ਟਿਕਟ 'ਤੇ ਜਲੰਧਰ ਪੱਛਮੀ ਸੀਟ ਤੋਂ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਨੂੰ ਲਗਭਗ 37000 ਵੋਟਾਂ ਮਿਲੀਆਂ ਸਨ।  ਉਹ 1997 ਤੋਂ 1999 ਤੱਕ ਪੰਜਾਬ ਭਾਜਪਾ ਦੇ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਸਨ। ਉਹ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ-ਭਾਜਪਾ ਸਰਕਾਰ ਦੌਰਾਨ 2007 ਤੋਂ 2011 ਤੱਕ ਪੰਜਾਬ ਮੀਡੀਅਮ ਇੰਡਸਟਰੀਜ਼ ਬੋਰਡ ਦੇ ਚੇਅਰਮੈਨ ਵੀ ਸਨ। ਉਨ੍ਹਾਂ ਦਾ ਉਮੀਦਵਾਰ ਬਣਨ ਨਾਲ ਯਕੀਨੀ ਤੌਰ 'ਤੇ ਆਮ ਆਦਮੀ ਪਾਰਟੀ ਮਜ਼ਬੂਤ ਹੋਵੇਗੀ।

ਕਿਉਂ ਹੋ ਰਹੀ ਹੈ ਜ਼ਿਮਨੀ ਚੋਣ ?

ਇਹ ਸੀਟ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਕਾਰਨ ਖ਼ਾਲੀ ਹੋਈ ਹੈ। ਸ਼ੀਤਲ ਅੰਗੁਰਾਲ ਫ਼ਿਲਹਾਲ ਭਾਜਪਾ 'ਚ ਹਨ। ਇਸ ਸੀਟ 'ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ ਅਤੇ ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ ਹੈ।

ਪਾਰਟੀ ਵੱਲੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਮੋਹਿੰਦਰ ਭਗਤ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੇ ਇਸ ਮੌਕੇ ਨੂੰ ਮੈਂ ਬਾਖ਼ੂਬੀ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਬਹੁਤ ਸਾਰੀਆਂ ਚੁਣੌਤੀਆਂ ਹਨ, ਕਿਉਂਕਿ ਲੋਕ ਸਭਾ ਚੋਣਾਂ ਦੇ ਮੁਕਾਬਲੇ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੀ ਸੋਚ ਵੱਖਰੀ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਜੇਕਰ ਵਿਧਾਇਕ ਵੀ ਇਸ ਦਾ ਹੋਵੇਗਾ ਤਾਂ ਲੋਕਾਂ ਦੇ ਕੰਮ ਆਸਾਨੀ ਨਾਲ ਹੋ ਸਕਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਲਈ ਜੇਕਰ ਕੋਈ ਕੰਮ ਕਰ ਸਕਦਾ ਹੈ ਤਾਂ ਸਿਰਫ਼ ਆਮ ਆਦਮੀ ਪਾਰਟੀ ਦਾ ਵਿਧਾਇਕ ਹੀ ਕਰ ਸਕਦਾ ਹੈ।  ਜਲੰਧਰ ਪੱਛਮੀ ਦੇ ਲੋਕ ਮੈਨੂੰ ਚੰਗੀ ਤਰ੍ਹਾਂ ਜਾਣਦੇ ਹਨ, ਕਿਉਂਕਿ ਮੈਂ ਬਹੁਤ ਕੰਮ ਕੀਤਾ ਹੈ। ਇਸ ਲਈ ਮੈਨੂੰ ਭਰੋਸਾ ਹੈ ਕਿ ਅਸੀਂ ਇਹ ਚੋਣ ਭਾਰੀ ਬਹੁਮਤ ਨਾਲ ਜਿੱਤਾਂਗੇ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget