Jalandhar News: ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ: ਸੁਸ਼ੀਲ ਕੁਮਾਰ ਰਿੰਕੂ
ਅਨੇਕਤਾ ਵਿੱਚ ਏਕਤਾ' ਸਾਡੇ ਦੇਸ਼ ਦਾ ਮੂਲ ਮੰਤਰ ਹੈ ਜੋ ਸਾਡੇ ਲੋਕਤੰਤਰ ਨੂੰ ਹੋਰ ਵੀ ਮਜ਼ਬੂਤ ਬਣਾਉਂਦਾ ਹੈ ਪਰ ਦੇਸ਼ ਦੇ ਲੋਕਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ
Punjab News: ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਵਿੱਚ ਆਪਣਾ ਬਿਆਨ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲਈ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸੇ ਸਦਨ ਵਿੱਚ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਤਿਆਰ ਕਰਕੇ ਸਦਨ ਵਿੱਚ ਪੇਸ਼ ਕੀਤਾ ਸੀ, ਜਿਸ ਨੂੰ ਬਚਾਉਣ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਪੰਜਾਬੀਆਂ ਨੇ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਹ ਸੰਵਿਧਾਨ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੰਸਦ ਦੇ 75 ਸਾਲਾਂ ਦੇ ਸਫ਼ਰ 'ਤੇ ਆਯੋਜਿਤ ਇਕ ਵਿਚਾਰ-ਚਰਚਾ ਨੂੰ ਸੰਬੋਧਨ ਕਰ ਰਹੇ ਸਨ।
ਪਾਰਲੀਮੈਂਟ ਦੀ 75ਵੀਂ ਵੇਰਗੰਢ ਮੌਕੇ ‘ਤੇ ਮੈਨੂੰ ਬੋਲਣ ਦਾ ਅਵਸਰ ਦੇਣ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ
— AAP Punjab (@AAPPunjab) September 18, 2023
ਮੈਂ ਪੰਜਾਬ ਤੋਂ ਚੁਣ ਕੇ ਆਇਆ ਹਾਂ ਤੇ ਦੇਸ਼ ਦੀ ਆਜ਼ਾਦੀ ਲਈ ਸਭ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿੱਤੀਆਂ ਨੇ
ਜਿਸ ਲੋਕਤੰਤਰ ਦੀ ਗੱਲ ਅਸੀਂ ਲੈ ਕੇ ਚੱਲੇ ਹਾਂ ਉਹ ਨਵੇਂ ਸੰਸਦ ਭਵਨ ‘ਚ ਵੀ ਬਰਕਰਾਰ ਰਹਿਣੀ ਚਾਹੀਦੀ ਹੈ
—AAP MP… pic.twitter.com/H4HVJU4k0X
ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਸਦ ਕੰਪਲੈਕਸ ਹੀ ਨਹੀਂ ਸਗੋਂ ਦੇਸ਼ ਦਾ ਲੋਕਤੰਤਰ ਦਾ ਮੰਦਰ ਹੈ। ਉਹ ਇਸ ਸਦਨ ਵਿੱਚ ਉਨ੍ਹਾਂ ਸਾਰੇ ਮਹਾਨ ਲੋਕਾਂ ਦੀ ਮੌਜੂਦਗੀ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਵਿਧਾਨ ਅਤੇ ਲੋਕਤੰਤਰ ਨੂੰ ਕਾਇਮ ਰੱਖਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਪਣਾ ਪੂਰਾ ਬਿਆਨ ਪੰਜਾਬੀ ਭਾਸ਼ਾ ਵਿੱਚ ਹੀ ਰੱਖਿਆ।
ਉਨ੍ਹਾਂ ਕਿਹਾ ਕਿ 'ਅਨੇਕਤਾ ਵਿੱਚ ਏਕਤਾ' ਸਾਡੇ ਦੇਸ਼ ਦਾ ਮੂਲ ਮੰਤਰ ਹੈ ਜੋ ਸਾਡੇ ਲੋਕਤੰਤਰ ਨੂੰ ਹੋਰ ਵੀ ਮਜ਼ਬੂਤ ਬਣਾਉਂਦਾ ਹੈ ਪਰ ਦੇਸ਼ ਦੇ ਲੋਕਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਤੰਤਰ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਹਮੇਸ਼ਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।