Punjab By Poll: ਆਮ ਆਦਮੀ ਪਾਰਟੀ ਨੇ ਜਲੰਧਰ ਵੈਸਟ ਤੋਂ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਜਲੰਧਰ ਵੈਸਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ ਮੋਹਿੰਦਰ ਭਗਤ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ। ਦੱਸ ਦਈਏ ਕਿ ਇਸ ਵਾਰ 'ਆਪ' ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ।
ਕਿਵੇਂ ਖ਼ਾਲੀ ਹੋਈ ਸੀ ਇਹ ਸੀਟ ?
ਜ਼ਿਕਰ ਕਰ ਦਈਏ ਕਿ ਸ਼ੀਤਲ ਅੰਗੁਰਾਲ2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਸਨ ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਵੋਟਾਂ ਪੈਣ ਸਾਰ ਹੀ ਅੰਗੁਰਾਲ ਨੇ ਕਿਹਾ ਸੀ ਕਿ ਉਹ ਅਸਤੀਫ਼ਾ ਵਾਪਸ ਲੈ ਰਹੇ ਹਨ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ ਉੱਥੇ ਚੋਣਾਂ ਹੋਣ ਜਾ ਰਹੀਆਂ ਹਨ।
ਮੁੱਖ ਮੰਤਰੀ ਮਾਨ ਨੇ ਕਿਰਾਏ ਉੱਤੇ ਲਿਆ ਘਰ !
ਪੰਜਾਬ 'ਚ ਲੋਕ ਸਭਾ ਚੋਣਾਂ 'ਚ ਮਿਸ਼ਨ 13-0 ਦੀ ਅਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ (AAP) ਸਰਕਾਰ ਦੀ ਭਰੋਸੇਯੋਗਤਾ ਦਾਅ 'ਤੇ ਲੱਗ ਗਈ ਹੈ। ਸਿਰਫ਼ 3 ਲੋਕ ਸਭਾ ਸੀਟਾਂ ਜਿੱਤਣ ਤੋਂ ਬਾਅਦ ਹੁਣ ਸਿਰਫ਼ ਇੱਕ ਵਿਧਾਨ ਸਭਾ ਸੀਟ 'ਆਪ' ਦਾ ਅਕਸ ਸੁਧਾਰ ਸਕਦੀ ਹੈ। ਇਹ ਸੀਟ ਜਲੰਧਰ ਪੱਛਮੀ ਵਿਧਾਨ ਸਭਾ (jalandhar west) ਨਾਲ ਸਬੰਧਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਜਲੰਧਰ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣਗੇ
ਕਦੋਂ ਹੋਣਗੀਆਂ ਚੋਣਾਂ ?
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।